image caption:

ਦਰਦਨਾਕ ਸੜਕ ਹਾਦਸੇ ਵਿੱਚ ਆਮ ਆਦਮੀ ਪਾਰਟੀ ਦੇ ਲੀਡਰ ਸੰਦੀਪ ਸਿੰਗਲਾ ਦੀ ਮੌਤ

ਫਤਿਹਗੜ੍ਹ ਸਾਹਿਬ- ਫਤਿਹਗੜ੍ਹ ਸਾਹਿਬ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਦੋ ਆਗੂਆਂ ਸਣੇ ਤਿੰਨ ਲੋਕਾਂ ਦੀ ਮੌਤ ਹੋ ਗਈ। ਧੂਰੀ ਤੋਂ ਆਮ ਆਦਮੀ ਪਾਰਟੀ ਦੇ ਲੀਡਰ ਸੰਦੀਪ ਸਿੰਗਲਾ ਤੇ ਲੁਧਿਆਣਾ ਤੋਂ ਕਾਂਗਰਸ ਦੇ ਸਿਰ ਕੱਢ ਆਗੂ ਵਿਜੇ ਅਗਨੀਹੋਤਰੀ ਖਮਾਣੋ ਨੇੜੇ ਵਾਪਰੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਨ੍ਹਾਂ ਦੋਵਾਂ ਦੇ ਨਾਲ ਉਨ੍ਹਾਂ ਦਾ ਇੱਕ ਹੋਰ ਸਾਥੀ ਵੀ ਮੌਜੂਦ ਸੀ, ਉਸ ਦੀ ਵੀ ਹਾਦਸੇ ਦੌਰਾਨ ਮੌਤ ਹੋ ਗਈ।
ਇਹ ਹਾਦਸਾ ਰਾਤ ਦੇ ਕਰੀਬ 12 ਵਜੇ ਦਾ ਦੱਸਿਆ ਜਾ ਰਿਹਾ ਹੈ। ਮੌੋਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਉਹ ਚੰਡੀਗੜ੍ਹ ਕਿਸੇ ਦੀ ਖਬਰ ਲੈਣ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਗੱਡੀ ਇੱਕ ਟਰੱਕ ਨਾਲ ਟਕਰਾ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ &rsquoਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਵਿੱਚ ਜੁੱਟ ਗਈ ਹੈ। ਤੀਜੇ ਮ੍ਰਿਤਕ ਦੀ ਪਛਾਣ ਧੂਰੀ ਦੇ ਨਜਦੀਕ ਬਰੜਵਾਲ ਦੇ ਵਾਸੀ ਮਨਦੀਪ ਸਿੰਘ ਵਜੋਂ ਹੋਈ ਹੈ। ਆਮ ਆਦਮੀ ਪਾਰਟੀ ਨੇ ਦੀਪਕ ਸਿੰਗਲਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ &rsquoਚ ਸੋਗ ਦੀ ਲਹਿਰ ਦੌੜ ਗਈ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਮਾਸਕ, ਸੈਨੀਟਾਈਜ਼ਰ, ਕਿਟਸ ਆਦਿ ਵੰਡ ਕੇ ਉਨ੍ਹਾਂ ਦੀ ਹਰ ਪੱਖੋਂ ਮਦਦ ਕਰ ਰਹੇ ਸਨ। ਇਸ ਮਹਾਂਮਾਰੀ ਦੌਰਾਨ ਉਹ ਲੋਕਾਂ ਦੀ ਮਦਦ ਲਈ ਹਰ ਵੇਲੇ ਤਿਆਰ ਰਹਿੰਦੇ ਸਨ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਸਿਵਲ ਹਸਪਤਾਲ ਜਾ ਕੇ ਕੋਰੋਨਾ ਮਰੀਜ਼ਾਂ ਦੀ ਸੇਵਾ ਵਿੱਚ ਲੱਗੇ ਡਾਕਟਰਾਂ ਦੀ ਵੀ ਹੌਸਲਾ ਅਫਜ਼ਾਈ ਕੀਤੀ ਸੀ।