image caption:

ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਦਿੱਤਾ ਅਸਤੀਫ਼ਾ

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਵੱਲੋਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਗਿਆਨੀ ਮਾਨ ਸਿੰਘ ਕਈ ਦਿਨਾਂ ਦੀ ਛੁੱਟੀ &lsquoਤੇ ਸਨ।

ਸੂਤਰਾਂ ਮੁਤਾਬਕ ਉਨ੍ਹਾਂ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭੇਜੇ ਅਸਤੀਫ਼ੇ ਦਾ ਕਾਰਨ ਸਿਹਤ ਠੀਕ ਨਾ ਹੋਣਾ ਦੱਸਿਆ ਹੈ। ਦਿਲਚਸਪ ਗੱਲ ਇਹ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ।
ਇਸ ਅਸਤੀਫੇ ਪਿੱਛੇ ਕੋਈ ਵੱਡਾ ਕਾਰਨ ਹੋ ਸਕਦਾ ਹੈ। ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵਿੱਚ ਚਲ ਰਹੀ ਵੱਡੀ ਸਿਆਸਤ ਦੇ ਸੰਦਰਭ ਵਿੱਚ ਦੇਖਿਆ ਜਾ ਸਕਦਾ ਹੈ।