image caption:

ਕੋਰੋਨਾ ਕਾਰਨ ਭਾਰਤ ਵਿੱਚ ਇਕ ਦਿਨ ’ਚ 6,148 ਲੋਕਾਂ ਨੇ ਤੋੜਿਆ ਦਮ

ਨਵੀਂ ਦਿੱਲੀ-  ਉਂਝ ਦਾ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਘੱਟਦੀ ਜਾ ਰਹੀ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵੀ ਘਟੀ ਹੈ ਪਰ ਅੱਜ ਛੇ ਹਜ਼ਾਰ ਤੋਂ ਜ਼ਿਆਦਾ ਮੌਤਾਂ ਨੇ ਇਕ ਵਾਰ ਫਿਰ ਚਿੰਤਾ ਵਧਾ ਦਿੱਤੀ ਹੈ। ਭਾਰਤ ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ (ਕੋਵਿਡ-19) ਦੇ 94,052 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼  ਚ ਪੀੜਤਾਂ ਦੀ ਗਿਣਤੀ ਵਧ ਕੇ 2,91,83,121 ਹੋ ਗਈ। ਉੱਥੇ ਹੀ ਪਿਛਲੇ 24 ਘੰਟਿਆਂ ਦੌਰਾਨ 6,148 ਲੋਕਾਂ ਦੀ ਵਾਇਰਸ ਨਾਲ ਮੌਤ ਤੋਂ ਬਾਅਦ ਮਿ੍ਰਤਕਾਂ ਦਾ ਅੰਕੜਾ ਵੱਧ ਕੇ 3,59,676 ਹੋ ਗਿਆ ਹੈ। ਗਲੋਬਲ ਮਹਾਮਾਰੀ ਦੇ ਕਹਿਰ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਕ ਦਿਨ  ਚ ਵਾਇਰਸ ਨਾਲ ਮੌਤ ਦੇ ਇਹ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਕੋਵਿਡ-19 ਨਾਲ ਮੌਤ ਦਰ 1.23 ਫ਼ੀਸਦੀ ਹੈ।