image caption:

ਪੰਜਾਬ ਲਈ ਨਹੀਂ ਸਿਰਫ਼ ਕੁਰਸੀ ਲਈ ਲੜਦੇ ਹਨ ਕਾਂਗਰਸੀ: ਰਾਘਵ ਚੱਢਾ

ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਹੁਣ ਸੁਲਝਿਆ ਹੋਇਆ ਨਜ਼ਰ ਆ ਰਿਹਾ ਹੈ। ਲੰਬੀ ਕਸਰਤ ਤੋਂ ਬਾਅਦ ਪਾਰਟੀ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੀ ਕਮਾਨ ਸਾਬਕਾ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਹੱਥ ਦੇ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ। ਹੁਣ ਉਹ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ।

ਇਸ ਵਿਚਕਾਰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਕਾਂਗਰਸ  ਚ ਚੱਲ ਰਹੇ ਅੰਦਰੂਨੀ ਯੁੱਧ ਨੇ ਇੱਕ ਗੱਲ ਸਪੱਸ਼ਟ ਕਰ ਦਿੱਤੀ ਹੈ ਕਿ ਸੱਤਾਧਾਰੀ ਕਾਂਗਰਸ ਨੂੰ ਪੰਜਾਬ ਅਤੇ ਲੋਕ ਮੁੱਦਿਆਂ ਦੀ ਨਹੀਂ, ਸਿਰਫ਼ ਆਪਣੀ ਕੁਰਸੀ ਦੀ ਫ਼ਿਕਰ ਹੈ। ਸੱਤਾ  ਚ ਹੋਣ ਦੇ ਬਾਵਜੂਦ ਕਾਂਗਰਸੀ ਕਦੇ ਵੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਮੁੱਦਿਆਂ ਲਈ ਨਹੀਂ ਲੜੇ, ਕੇਵਲ ਕੁਰਸੀ ਖੋਹਣ ਜਾਂ ਬਚਾਉਣ ਲਈ ਆਪਸੀ ਯੁੱਧ ਲੜੇ ਹਨ। ਉਨ੍ਹਾਂ ਨੇ ਕਿਹਾ ਲੱਗ ਨਹੀਂ ਰਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਨਾਲ ਕਾਂਗਰਸੀ ਕਾਟੋ-ਕਲੇਸ਼ ਸ਼ਾਂਤ ਹੋ ਜਾਵੇਗਾ।

ਦੱਸਣਯੋਗ ਹੈ ਕਿ ਰਾਘਵ ਚੱਢਾ ਸੋਮਵਾਰ ਇੱਥੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਭੁਲੱਥ ਹਲਕੇ ਤੋਂ ਕਾਂਗਰਸੀ ਉਮੀਦਵਾਰ (2017) ਰਹੇ ਰਣਜੀਤ ਸਿੰਘ ਰਾਣਾ ਅਤੇ ਕਪੂਰਥਲਾ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ  ਚ ਸ਼ਾਮਲ ਕਰਨ ਉਪਰੰਤ ਮੀਡੀਆ ਦੇ ਰੂਬਰੂ ਸੀ। ਰਾਘਵ ਚੱਢਾ ਨੇ ਕਿਹਾ,   ਨਵਜੋਤ ਸਿੰਘ ਸਿੱਧੂ ਨੂੰ ਸਾਡੀਆਂ ਸ਼ੁੱਭਕਾਮਨਾਵਾਂ ਹਨ। ਦੇਖਦੇ ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਕੁਰਸੀ  ਤੇ ਬੈਠ ਕੇ ਸਿੱਧੂ ਪੰਜਾਬ ਦੇ ਸਾਰੇ ਭਖਵੇਂ ਮੁੱਦਿਆਂ, ਭ੍ਰਿਸ਼ਟਾਚਾਰ ਅਤੇ ਮਾਫ਼ੀਆ ਨਾਲ ਕਿੰਜ ਨਿਪਟਦੇ ਹਨ?