image caption:

ਕਿਸਾਨਾਂ ਵਲੋਂ ਨਵਜੋਤ ਸਿੰਘ ਸਿੱਧੂ ਦਾ ਜ਼ਬਰਦਸਤ ਵਿਰੋਧ

ਬੰਗਾ - ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਥਾਵਾਂ  ਤੇ ਜਾ ਕੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਸਮਰਥਨ ਕਰਨ ਵਾਸਤੇ ਵਿਧਾਇਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਅੱਜ ਦੇ ਦਿਨ ਨਵਜੋਤ ਸਿੰਘ ਸਿੱਧੂ ਦਾ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਸਿਜਦਾ ਕਰਨ ਦੀ ਯੋਜਨਾ ਸੀ ਅਤੇ ਉਨ੍ਹਾਂ ਦੇ ਉਪਦੇਸ਼ਾਂ  ਤੇ ਪਹਿਰਾ ਦੇਣ ਦਾ ਪ੍ਰੋਗਰਾਮ ਸੀ।

ਪਰ ਇਸ ਦੌਰਾਨ ਖਟਕੜ ਕਲਾਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਹੁੰਚਣ  ਤੇ ਉਨ੍ਹਾਂ ਵਲੋਂ ਕਿਸਾਨਾਂ ਨਾਲ ਗੱਲਬਾਤ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸਖ਼ਤ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਤਿੰਨ ਬੈਰੀਕੇਡ ਤੋੜ ਕੇ ਮੁੱਖ ਮਾਰਗ  ਤੇ ਧਰਨਾ ਲਗਾ ਦਿੱਤਾ। ਕਿਸਾਨਾਂ ਵਲੋਂ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਿਸਾਨਾਂ ਦੇ ਇਕੱਠ ਅੱਗੇ ਪੁਲਿਸ ਵੀ ਘੱਟ ਪੈ ਗਈ ਹੈ।