image caption:

ਨਸ਼ੀਲੇ ਪਦਾਰਥ ਮਾਮਲਾ: ਅਦਾਕਾਰਾ ਰਕੁਲ ਪ੍ਰੀਤ ਸਿੰਘ ਤੋਂ ਈਡੀ ਨੇ ਪੁੱਛ ਪੜਤਾਲ ਕੀਤੀ

ਹੈਦਰਾਬਾਦ,- ਅਭਿਨੇਤਰੀ ਰਕੁਲ ਪ੍ਰੀਤ ਸਿੰਘ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਹੈਦਰਾਬਾਦ &rsquoਚ 2017 ਦੌਰਾਨ ਨਸ਼ਾ ਤਸਕਰਾਂ ਦੇ ਗਰੋਹ ਦਾ ਪਰਦਾਫਾਸ਼ ਕਰਨ ਦੇ ਮਾਮਲੇ &rsquoਚ ਮਨੀ ਲਾਂਡਰਿੰਗ ਦੀ ਜਾਂਚ ਸਬੰਧੀ ਪੇਸ਼ ਹੋਈ। ਈਡੀ ਨੇ ਉਸ ਨੂੰ ਪੇਸ਼ ਹੋਣ ਲਈ ਤਲਬ ਕੀਤਾ ਸੀ। ਇਸ ਤੋਂ ਪਹਿਲਾਂ ਈਡੀ ਨੇ ਤੇਲਗੂ ਫਿਲਮ ਇੰਡਸਟਰੀ ਦੀਆਂ 10 ਹਸਤੀਆਂ ਨੂੰ ਤਲਬ ਕੀਤਾ ਸੀ। ਈਡੀ ਨੇ ਇਸ ਮਾਮਲੇ ਵਿੱਚ ਤੇਲਗੂ ਫਿਲਮ ਨਿਰਦੇਸ਼ਕ ਪੁਰੀ ਜਗਨਨਾਥ ਅਤੇ ਅਦਾਕਾਰਾ ਚਾਰਮੀ ਕੌਰ ਤੋਂ ਪੁੱਛ ਪੜਤਾਲ ਕੀਤੀ ਸੀ।