image caption:

ਤੀਸ ਹਜ਼ਾਰੀ ਅਦਾਲਤ ਪਹੁੰਚੇ ਯੋ ਯੋ ਹਨੀ ਸਿੰਘ

ਨਵੀਂ ਦਿੱਲੀ : ਘਰੇਲੂ ਹਿੰਸਾ ਦੇ ਮਾਮਲੇ &rsquoਚ ਸ਼ੁੱਕਰਵਾਰ ਨੂੰ ਬਾਲੀਵੁੱਡ ਗਾਇਕ ਅਤੇ ਅਦਾਕਾਰ ਯੋ ਯੋ ਹਨੀ ਸਿੰਘ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ &rsquoਚ ਆਪਣੇ ਵਕੀਲ ਨਾਲ ਪੇਸ਼ ਹੋਇਆ। ਦੱਸਣਯੋਗ ਹੈ ਕਿ ਪੰਜਾਬੀ ਗਾਇਕ ਤੇ ਅਦਾਕਾਰ ਹਨੀ ਸਿੰਘ ਖ਼ਿਲਾਫ਼ ਉਸਦੀ ਪਤਨੀ ਸ਼ਾਲਿਨੀ ਤਲਵਾਰ ਨੇ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰਵਾਇਆ ਹੈ। ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਐਕਟ ਤਹਿਤ 10 ਕਰੋੜ ਰੁਪਏ ਦਾ ਮੁਆਵਜ਼ਾ ਮੰਗਿਆ ਹੈ। ਤੀਸ ਹਜ਼ਾਰੀ ਕੋਰਟ ਦੇ ਚੀਫ ਮੈਟਰੋਪਾਲਿਟਨ ਮੈਜਿਸਟ੍ਰੇਟ ਤਾਨਿਆ ਸਿੰਘ ਨੇ ਹਨੀ ਸਿੰਘ ਨੂੰ ਨੋਟਿਸ ਜਾਰੀ ਕੀਤਾ ਸੀ। ਇਸਤੋਂ ਪਹਿਲਾਂ ਮਾਮਲੇ &rsquoਚ 28 ਅਗਸਤ ਨੂੰ ਸੁਣਵਾਈ ਹੋ ਚੁੱਕੀ ਹੈ। ਉਸ ਸਮੇਂ ਸ਼ਾਲਿਨੀ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਹਨੀ ਸਿੰਘ ਤੇ ਉਸਦੇ ਰਿਸ਼ਤੇਦਾਰਾਂ ਨੇ ਉਸ &rsquoਤੇ ਅਜਿਹਾ ਮਾਨਸਿਕ ਤੇ ਭਾਵਨਾਤਮਿਕ ਅੱਤਿਆਚਾਰ ਕੀਤਾ ਕਿ ਉਹ ਖ਼ੁਦ ਨੂੰ ਜਾਨਵਰ ਦੇ ਰੂਪ &rsquoਚ ਮੰਨਣ ਲੱਗੀ ਸੀ।