image caption:

ਸੁਪਰੀਮ ਕੋਰਟ ’ਚ ਟਲ਼ੀ ਪੈਗਾਸਸ ਮਾਮਲੇ ਦੀ ਸੁਣਵਾਈ

ਨਵੀਂ ਦਿੱਲੀ, &ndash ਸੁਪਰੀਮ ਕੋਰਟ ਨੇ ਪੈਗਾਸਸ ਜਾਸੂਸੀ ਕਾਂਡ ਮਾਮਲੇ ਦੀ ਸੁਣਵਾਈ ਸੋਮਵਾਰ ਤੱਕ ਲਈ ਟਾਲ਼ ਦਿੱਤੀ ਹੈ। ਕੇਂਦਰ ਸਰਕਾਰ ਦੀ ਮੰਗ &rsquoਤੇ ਅਦਾਲਤ ਨੇ ਅਗਲੀ ਸੁਣਵਾਈ ਲਈ 13 ਸਤੰਬਰ ਦਾ ਸਮਾਂ ਦਿੱਤਾ ਹੈ। ਕੇਂਦਰ ਨੇ ਕੋਰਟ ਨੂੰ ਕਿਹਾ ਕਿ ਕੁਝ ਕਾਰਨਾਂ ਕਰਕੇ ਉਹ ਹਲਫ਼ਨਾਮਾ ਦਾਖ਼ਲ ਨਹੀਂ ਕਰ ਪਾਇਆ ਹੈ, ਜਿਸ ਤੋਂ ਬਾਅਦ ਕੋਰਟ ਨੇ ਜਵਾਬ ਦਾਖ਼ਲ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ।
ਪਟੀਸ਼ਨਾਂ ਵਿੱਚ ਜਾਸੂਸੀ ਕਾਂਡ ਦੀ ਨਿਰਪੱਖ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਗਈ ਹੈ। ਕੇਂਦਰ ਵੱਲੋਂ ਪਵੇਸ਼ ਸਾਲਿਸਿਟਰ ਜਨਰਲ ਤੁਸ਼ਾਰ ਮੇਹਤਾ ਨੇ ਕਿਹਾ ਕਿ ਕੁਝ ਔਖਿਆਈਆਂ ਕਾਰਨ ਬੈਂਚ ਵੱਲੋਂ ਮੰਗਿਆ ਗਿਆ ਹਲਫ਼ਨਾਮਾ ਦਾਇਰ ਨਹੀਂ ਕੀਤਾ ਜਾ ਸਕਿਆ ਹੈ। ਉਨ੍ਹਾਂ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਜਾਂ ਸੋਮਵਾਰ ਤੱਕ ਟਾਲ਼ਣ ਦੀ ਮੰਗ ਕੀਤੀ।