image caption:

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ : ਗੁਰਦਾਸ ਮਾਨ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ

ਜਲੰਧਰ-  ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਗੁਰਦਾਸ ਮਾਨ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਕੋਰਟ ਨੇ ਖਾਰਜ ਕਰ ਦਿੱਤਾ ਹੈ। ਉੱਧਰ ਸਿੱਖ ਸੰਗਠਨ ਗੁਰਦਾਸ ਮਾਨ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਦੱਸ ਦੇਈਏ ਕਿ ਬੁੱਧਵਾਰ ਨੂੰ ਕੋਰਟ ਵਿੱਚ ਸੁਣਵਾਈ ਹੋਣੀ ਸੀ, ਜਿਸ ਨੂੰ ਦੇਖਦੇ ਹੋਏ ਪੁਲਿਸ ਨੇ ਕੋਰਟ ਅਤੇ ਇਸ ਦੇ ਨੇੜੇ-ਤੇੜੇ ਦੇ ਰਸਤਿਆਂ &rsquoਤੇ ਸੁਰੱਖਿਆ ਸਖ਼ਤ ਕਰ ਦਿੱਤੀ ਸੀ। ਏਸੀਪੀ ਬਲਵਿੰਦਰ ਇਕਬਾਲ ਕਾਹਲੋਂ ਦੀ ਅਗਵਾਈ ਵਿੱਚ 2 ਥਾਣਿਆਂ ਦੀ ਪੁਲਿਸ ਨੂੰ ਕੋਰਟ ਅਤੇ ਇਸ ਦੇ ਨੇੜੇ-ਤੇੜੇ ਦੇ ਰਾਹਾਂ &rsquoਤੇ ਤੈਨਾਤ ਕੀਤਾ ਗਿਆ ਸੀ।

ਬੀਤੇ ਮੰਗਲਵਾਰ ਨੂੰ ਗੁਰਦਾਸ ਮਾਨ ਅਤੇ ਸਿੱਖ ਸੰਗਠਨਾਂ ਦੇ ਵਕੀਲਾਂ ਵਿਚਾਲੇ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਬਹਿਸ ਹੋਈ ਸੀ, ਜਿਸ ਤੋਂ ਬਾਅਦ ਕੋਰਟ ਨੇ ਬੁੱਧਵਾਰ ਦੀ ਤਰੀਕ ਦੇ ਦਿੱਤੀ ਸੀ। ਦਰਅਸਲ, ਬੀਤੇ 20 ਅਗਸਤ ਨੂੰ ਜਲੰਧਰ ਦੇ ਨਕੋਦਰ ਵਿੱਚ ਡੇਰਾ ਬਾਬਾ ਮੁਰਾਦ ਸ਼ਾਹ ਵਿੱਚ ਸਾਲਾਨਾ ਮੇਲੇ ਦੌਰਾਨ ਗੁਰਦਾਸ ਮਾਨ ਨੇ ਡੇਰੇ ਦੇ ਗੱਦੀਨਸ਼ੀਨ ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਜੀ ਦੇ ਵੰਸ਼ &rsquoਚੋਂ ਦੱਸ ਦਿੱਤਾ ਸੀ, ਜਿਸ ਨੂੰ ਲੈ ਕੇ ਸਿੱਖ ਸੰਗਠਨਾਂ ਵਿੱਚ ਖਾਸੀ ਨਾਰਾਜ਼ਗੀ ਦੇਖਣ ਨੂੰ ਮਿਲੀ ਸੀ।