image caption:

ਤਾਲਿਬਾਨ ਦੀ ਨਵੀਂ ਸਰਕਾਰ ਦੇ ਹੱਕ ਵਿਚ ਖੁੱਲ੍ਹ ਕੇ ਸਾਹਮਣੇ ਉਤਰਿਆ ਸਾਊਦੀ ਅਰਬ

 ਅਫਗਾਨਿਸਤਾਨ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਹੁਣ ਦੁਨੀਆ ਦੇ ਦੇਸ਼ ਤਾਲਿਬਾਨ  ਦੇ ਸਮਰਥਨ ਵਿੱਚ ਆ ਰਹੇ ਹਨ। ਇਸ ਮਾਮਲੇ ਵਿੱਚ ਸਾਊਦੀ ਅਰਬ ਨੇ ਆਪਣੀ ਪਹਿਲੀ ਪ੍ਰਤੀਕ੍ਰਿਆ ਜ਼ਾਹਿਰ ਕਰਦਿਆਂ ਤਾਲਿਬਾਨ ਸਰਕਾਰ ਦਾ ਖੁੱਲ ਕੇ ਸਮਰਥਨ ਕੀਤਾ ਹੈ। ਇੰਨਾ ਹੀ ਨਹੀਂ ਇਹ ਵੀ ਕਿਹਾ ਕਿ ਤਾਲਿਬਾਨ ਦੇ ਅੰਦਰੂਨੀ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਦਖਲ ਦਖਲਅੰਦਾਜ਼ੀ ਸਵੀਕਾਰਯੋਗ ਨਹੀਂ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਵਿਦੇਸ਼ ਮੰਤਰੀ ਪ੍ਰਿੰਸ ਫੈਜ਼ਲ ਬਿਨ ਫਰਹਾਨ ਅਲ ਸੌਦ  ਨੇ ਕੀਤਾ ਹੈ। ਸਾਊਦੀ ਅਰਬ ਨੇ ਕਿਹਾ ਹੈ ਕਿ ਉਸਨੂੰ ਉਮੀਦ ਹੈ ਕਿ ਇੱਕ ਨਿਗਰਾਨ ਸਰਕਾਰ ਦੇ ਆਉਣ ਨਾਲ ਯੁੱਧਗ੍ਰਸਤ ਦੇਸ਼ ਨੂੰ 'ਸਥਿਰਤਾ' ਪ੍ਰਾਪਤ ਕਰਨ ਅਤੇ ਹਿੰਸਾ ਅਤੇ ਕੱਟੜਵਾਦ 'ਤੇ ਕਾਬੂ ਪਾਉਣ ਵਿੱਚ ਮਦਦ ਮਿਲੇਗੀ।