image caption:

ਇਟਲੀ' ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਂਤਰੀ (ਰੋਮ) ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿਹਾੜਾ''

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)"ਇਟਲੀ ਦੀ ਰਾਜਧਾਨੀ ਰੋਮ ਦੇ ਅਧੀਨ ਪੈਂਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਂਤਰੀ ਵਲੋਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ,ਇਸ ਮੌਕੇ ਸਮੂਹ ਸੰਗਤਾਂ ਵਲੋਂ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਉਤੇ ਫੁੱਲਾਂ ਦੀ ਵਰਖਾ ਕੀਤੀ ਗਈ,ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸੁਰਿੰਦਰ ਸਿੰਘ ਜੀ ਅਤੇ ਪ੍ਰਬੰਧਕ ਮੈਂਬਰਾਂ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਮਾਗਮ ਨੂੰ ਮੁੱਖ ਰੱਖਦਿਆਂ ਹੋਇਆਂ ਸ੍ਰੀ ਸੁਖਮਨੀ ਸਾਹਿਬ ਜੀ ਜਾਪ ਕਰਵਾਏ ਗਏ ਅਤੇ,ਉਪਰੰਤ ਸ਼ਾਮ ਦੇ ਦੀਵਾਨਾਂ ਵਿੱਚ ਗੁਰੂ ਘਰ ਦੇ ਕੀਰਤਨੀਏ ਜਥੇ ਜਿਨ੍ਹਾਂ ਵਿੱਚ ਭਾਈ ਸੁਰਿੰਦਰ ਸਿੰਘ ਮੁੱਖ ਗ੍ਰੰਥੀ ਸਿੰਘ,ਭਾਈ ਤਰਲੋਚਨ ਸਿੰਘ ਅਤੇ ਬੀਬੀਆਂ ਦੇ ਜਥੇ ਵਲੋਂ ਗੁਰੂ ਦਰਬਾਰ ਵਿੱਚ ਇੱਕਤਰ ਹੋਈਆਂ ਸਮੂਹ ਸੰਗਤਾਂ ਨੂੰ ਗੁਰਬਾਣੀ ਕੀਰਤਨ ਦਾ ਗੁਣਗਾਨ ਕਰਕੇ ਅਤੇ ਕਥਾ ਕਰਕੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ, ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿੱਚ ਪਹੁੰਚਣ ਵਾਲੀਆਂ ਇਲਾਕੇ ਦੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ, ਅਤੇ ਇਸ ਸਮਾਗਮ ਵਿੱਚ ਜਿਨ੍ਹਾਂ ਸੰਗਤਾਂ ਵਲੋਂ ਸੇਵਾਵਾਂ ਕੀਤੀਆਂ ਗਈਆਂ ਸਨ, ਉਨ੍ਹਾਂ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਸਾਹਿਬ ਨਾਲ ਸਨਮਾਨਿਤ ਕੀਤਾ ਗਿਆ,ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।