image caption:

ਲਾਲਪੁਰਾ ਨੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨਵੀਂ ਦਿੱਲੀ- ਕੌਮੀ ਘੱਟਗਿਣਤੀ ਕਮਿਸ਼ਨ ਦੇ ਨਵੇਂ ਨਿਯੁਕਤ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਅਹੁਦਾ ਸੰਭਾਲ ਲਿਆ। ਸ੍ਰੀ ਲਾਲਪੁਰਾ ਨੇ ਕੇਂਦਰੀ ਘੱਟਗਿਣਤੀ ਮਾਮਲਿਆਂ ਦੇ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਅਤੇ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਿਆ। ਸ੍ਰੀ ਲਾਲਪੁਰਾ ਸਾਬਕਾ ਆਈਪੀਐੱਸ ਅਧਿਕਾਰੀ ਹਨ। ਉਹ ਸਿੱਖ ਭਾਈਚਾਰੇ ਦੀ ਦੂਜੀ ਅਜਿਹੀ ਹਸਤੀ ਹਨ ਜਿਨ੍ਹਾਂ ਨੂੰ ਇਸ ਅਹੁਦੇ &rsquoਤੇ ਬਿਠਾਇਆ ਗਿਆ ਹੈ। ਇਸ ਤੋਂ ਪਹਿਲਾਂ 2003 ਵਿੱਚ ਤਰਲੋਚਨ ਸਿੰਘ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਬਣੇ ਸਨ।