image caption:

ਖੇਤੀ ਕਾਨੂੰਨਾਂ ਦੇ ਵਿਰੋਧ ’ਚ 17 ਸਤੰਬਰ ਨੂੰ ਕਾਲਾ ਦਿਵਸ ਮਨਾਏਗਾ ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ -ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਦੇ ਇੱਕ ਸਾਲ ਪੂਰੇ ਹੋਣ &rsquoਤੇ 17 ਸਤੰਬਰ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਕਿਸਾਨਾਂ ਦੇ ਨਾਲ ਪਾਰਟੀ ਵਰਕਰ ਗੁਰਦੁਆਰਾ ਰਕਾਬਗੰਜ ਤੋਂ ਸੰਸਦ ਤੱਕ ਰੋਸ ਮਾਰਚ ਕਰਨਗੇ। ਇਸ ਸਬੰਧੀ ਫ਼ੈਸਲਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੇ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਹਲਕਾ ਸੇਵਾਦਾਰਾਂ, ਵਿਧਾਇਕਾਂ ਅਤੇ ਕੋਰ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ &rsquoਚ ਲਿਆ ਗਿਆ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਜਾਰੀ ਇੱਕ ਬਿਆਨ &rsquoਚ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਪੰਜਾਬ ਦੇ ਆਗੂਆਂ ਨਾਲ ਇਸ ਰੋਸ ਮਾਰਚ &rsquoਚ ਹਿੱਸਾ ਲੈਣਗੇ ਅਤੇ ਉਨ੍ਹਾਂ ਨੇ ਸਾਰਿਆਂ ਨੂੰ ਇਸ &rsquoਚ ਪੂਰੇ ਦਿਲ ਨਾਲ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।