image caption:

ਪੰਜਾਬ ‘ਚ ਵਧ ਰਹੇ ਅਪਰਾਧਾਂ ਲਈ ਕੈਪਟਨ ਅਮਰਿੰਦਰ ਸਿੱਧੇ ਤੌਰ ‘ਤੇ ਜ਼ਿੰਮੇਵਾਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ &ndash ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ, &lsquoਸੂਬੇ ਵਿੱਚ ਕਾਨੂੰਨ ਅਤੇ ਨਿਆਂ ਦੀ ਵਿਵਸਥਾ ਦਿਨੋਂ ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਹਰ ਰੋਜ਼ ਲੁੱਟਾਂ ਖੋਹਾਂ ਅਤੇ ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।&rsquo ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ &lsquoਚ ਵਧ ਰਹੇ ਅਪਰਾਧਾਂ ਲਈ ਕਾਂਗਰਸ ਸਰਕਾਰ ਸਿੱਧੇ ਤੌਰ &lsquoਤੇ ਜ਼ਿੰਮੇਵਾਰ ਹੈ, ਜਿਸ ਨੇ ਅਦਾਲਤਾਂ ਵੱਲੋਂ ਭਗੌੜਾ ਕਰਾਰ ਦਿੱਤੇ ਅਪਰਾਧੀਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ।

ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, &rdquoਪੰਜਾਬ ਵਿੱਚ ਅਗਵਾ ਕਰਨ ਅਤੇ ਉਸ ਤੋਂ ਬਾਅਦ ਫਿਰੌਤੀ ਮੰਗਣ ਦੀਆਂ ਘਟਨਾਵਾਂ ਵਿੱਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਗੈਂਗਾਂ ਦੇ ਨਾਮ ਅਤੇ ਦਿਨ ਦਿਹਾੜੇ ਸਰੇ ਬਾਜ਼ਾਰ ਵਿਚ ਨੌਜਵਾਨਾਂ ਦੇ ਕਤਲ ਹੋ ਰਹੇ ਹਨ ਪਰ ਕਾਂਗਰਸ ਸਰਕਾਰ ਇਸ ਗੱਲ ਨੂੰ ਮੰਨਣ ਤੋਂ ਵੀ ਇਨਕਾਰੀ ਹੈ।&rdquo ਉਨ੍ਹਾਂ ਕਿਹਾ ਕਿ ਇਹੋ ਹਾਲਾਤ ਪਿਛਲੀ ਅਕਾਲੀ ਸਰਕਾਰ ਦੌਰਾਨ ਵੀ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ਤੋਂ ਬਾਅਦ ਇਨਾਂ ਅਪਰਾਧੀਆਂ ਨੂੰ ਫੜ੍ਹ ਕੇ ਜੇਲ੍ਹਾਂ ਵਿੱਚ ਡੱਕਿਆ ਜਾਵੇਗਾ ਪਰ ਕੈਪਟਨ ਅਮਰਿੰਦਰ ਸਿੰਘ ਇਸ ਵੇਲੇ ਆਪਣੇ ਸਾਰੇ ਵਾਅਦੇ ਭੁਲਾ ਚੁੱਕੇ ਹਨ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰੀ ਅੰਕੜਿਆਂ ਦੇ ਅਨੁਸਾਰ ਹੀ ਸੂਬੇ ਵਿੱਚ ਇਸ ਸਮੇਂ 25 ਹਜ਼ਾਰ ਦੇ ਕਰੀਬ ਭਗੌੜੇ ਪੁਲਸ ਦੀ ਗ੍ਰਿਫਤ ਵਿਚੋਂ ਬਾਹਰ ਹਨ। ਜਿਨ੍ਹਾਂ ਖ਼ਿਲਾਫ਼ ਨਸ਼ਾ ਤਸਕਰੀ, ਅਗਵਾ ਕਰਨ, ਫ਼ਿਰੌਤੀਆਂ ਲੈਣ ਅਤੇ ਭਾੜੇ ਦੇ ਕਤਲ ਕਰਨ ਵਰਗੇ ਗੰਭੀਰ ਮਾਮਲੇ ਅਦਾਲਤਾਂ ਵਿੱਚ ਪਏ ਹਨ ਅਤੇ ਇਨ੍ਹਾਂ ਅਪਰਾਧੀਆਂ ਖ਼ਿਲਾਫ਼ ਪੁਲਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਅਪਰਾਧੀਆਂ ਖ਼ਿਲਾਫ਼ ਥਾਣਿਆਂ ਵਿੱਚ ਕੇਸ ਦਰਜ ਕਰਕੇ ਦਿਖਾਵੇ ਦੇ ਤੌਰ &lsquoਤੇ ਗਿਣਤੀ ਹੀ ਵਧਾਈ ਜਾ ਰਹੀ ਹੈ ਪਰ ਕਾਨੂੰਨੀ ਅਮਲ ਪੂਰਾ ਨਹੀਂ ਕੀਤਾ ਜਾ ਰਿਹਾ ਹੈ ਸਗੋਂ ਭਗੌੜਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।