image caption:

ਕੰਗਨਾ ਰਣੌਤ ਨੂੰ 20 ਸਤੰਬਰ ਤੱਕ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ

ਮੁੰਬਈ- ਜਾਵੇਦ ਅਖ਼ਤਰ ਮਾਣਹਾਨੀ ਮਾਮਲੇ  ਚ ਮੈਟਰੋਪੋਲੀਟਨ ਮਜਿਸਟ੍ਰੇਟ ਆਰਆਰ ਖ਼ਾਨ ਨੇ ਮੰਗਲਵਾਰ ਨੂੰ ਨਿੱਜੀ ਪੇਸ਼ੀ ਤੋਂ ਛੋਟ ਸਬੰਧੀ ਕੰਗਨਾ ਰਨੌਤ ਦੀ ਅਰਜ਼ੀ ਨੂੰ ਸਵੀਕਾਰ ਕਰਦੇ ਹੋਏ ਕਿਹਾ ਕਿ ਜੇ ਅਦਾਕਾਰਾ 20 ਸਤੰਬਰ ਤਕ ਕੋਰਟ ਚ ਪੇਸ਼ ਨਾ ਹੋਈ ਤਾਂ ਉਨ੍ਹਾਂ ਖ਼ਿਲਾਫ਼ ਵਾਰੰਟ ਜਾਰੀ ਕੀਤਾ ਜਾਵੇਗਾ। ਕੋਰਟ ਚ ਕੰਗਨਾ ਦੇ ਵਕੀਲ ਨੇ ਕਿਹਾ ਕਿ ਅਦਾਕਾਰਾ ਦੀ ਤਬੀਅਤ ਠੀਕ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਅੱਜ ਦੀ ਕਾਰਵਾਈ ਚ ਨਿੱਜੀ ਪੇਸ਼ੀ ਤੋ ਛੋਟ ਦਿੱਤੀ ਜਾਵੇ। ਵਕੀਲ ਨੇ ਕੋਰਟ  ਚ ਮੈਡੀਕਲ ਸਰਟੀਫਿਕੇਟ ਪੇਸ਼ ਕਰਦੇ ਹੋਏ ਕਿਹਾ ਕਿ ਅਦਾਕਾਰਾ ਆਪਣੀ ਫਿਲਮ ਦੇ ਪ੍ਰਚਾਰ ਲਈ ਯਾਤਰਾਵਾਂ ਕਰ ਰਹੀ ਸੀ ਤੇ ਉਨ੍ਹਾਂ  ਚ ਕੋਵਿਡ-19 ਦੇ ਲੱਛਣ ਦਿਸਣ ਲੱਗੇ ਹਨ। ਹਾਲਾਂਕਿ ਜਾਵੇਦ ਅਖ਼ਤਰ ਦੇ ਵਕੀਲ ਨੇ ਕਿਹਾ ਕਿ ਇਹ ਮਾਮਲੇ ਦੀ ਕਾਰਵਾਈ ਨੂੰ ਲੰਬਾ ਖਿੱਚਣ ਦੀ ਰਣਨੀਤੀ ਹੈ। ਅਦਾਕਾਰਾ ਫਰਵਰੀ ਚ ਸੰਮਨ ਜਾਰੀ ਹੋਣ ਤੋਂ ਬਾਅਦ ਤੋਂ ਕੋਈ ਨਾ ਕੋਈ ਬਹਾਨਾ ਬਣਾ ਕੇ ਪੇਸ਼ ਹੋਣ ਤੋਂ ਬਚ ਰਹੀ ਹੈ। ਦੱਸਣਯੋਗ ਹੈ ਕਿ ਬੰਬੇ ਹਾਈ ਕੋਰਟ ਨੇ ਪਿਛਲੇ ਵੀਰਵਾਰ ਨੂੰ ਮਾਮਲੇ ਨੂੰ ਰੱਦ ਕਰਨ ਸਬੰਧੀ ਕੰਗਨਾ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਜਾਵੇਦ ਅਖ਼ਤਰ ਨੇ ਪਿਛਲੇ ਸਾਲ ਨਵੰਬਰ ਚ ਮਾਣਹਾਨੀ ਪਟੀਸ਼ਨ ਦਾਖ਼ਲ ਕਰਦੇ ਹੋਏ ਕਿਹਾ ਸੀ ਕਿ ਕੰਗਨਾ ਨੇ ਇਕ ਟੀਵੀ ਸ਼ੋਅ ਚ ਉਨ੍ਹਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਹੈ।