image caption:

ਨਵਜੋਤ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਚੁੱਕੇ ਵੱਡੇ ਸਵਾਲ

 ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ  ਤੇ ਇਕ ਵਾਰ ਫਿਰ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਪੱਖ ਰੱਖਿਆ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਤਿੰਨਾਂ ਖੇਤੀ ਕਾਨੰਨਾਂ ਉੱਤੇ ਕੇਂਦਰ ਨੂੰ ਕਈ ਸਵਾਲ ਵੀ ਕੀਤੇ।

ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਪਹਿਲਾਂ ਪੰਜਾਬ ਵਿਚ ਲਾਗੂ ਕੀਤੇ ਅਤੇ ਫਿਰ ਕੇਂਦਰ ਦੀ ਮੋਦੀ ਸਰਕਾਰ ਤੋਂ ਲਾਗੂ ਕਰਵਾਏ ਗਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਵਿਚ ਕਿਸਾਨਾਂ ਤੋਂ ਅਦਾਲਤ ਜਾਣ ਦਾ ਹੱਕ ਵੀ ਖੋਹ ਲਿਆ ਗਿਆ ਹੈ। ਇਸ ਤੋਂ ਇਲਾਵਾ ਜੇਕਰ ਕਿਸਾਨਾਂ ਵੱਲ ਜੇ ਕੋਈ ਬਕਾਇਆ ਹੈ ਤਾਂ ਉਹ ਨਾ ਤਾਂ ਫਸਲ ਵੇਚ ਸਕਦਾ ਹੈ ਅਤੇ ਨਾ ਹੀ ਜ਼ਮੀਨ।