image caption: : ਸੰਗਰੂਰ ਰੇਲਵੇ ਸਟੇਸ਼ਨ ਦੇ ਬਾਹਰ 31 ਕਿਸਾਨ ਜਥੇਬੰਦੀਆਂ ਵੱਲੋਂ ਲਗਾਇਆ ਧਰਨਾ।

ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦਾ ਚਿਹਰਾ ਹੋਇਆ ਨੰਗਾ: ਕਿਸਾਨ ਆਗੂ

 ਦਲਜੀਤ ਕੌਰ ਭਵਾਨੀਗੜ੍ਹ

ਸੰਗਰੂਰ, 15 ਸਤੰਬਰ, 2021: ਸੰਗਰੂਰ ਰੇਲਵੇ ਸਟੇਸ਼ਨ ਦੇ ਬਾਹਰ 31 ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਲਗਾਤਾਰ ਜਾਰੀ ਹੈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਹਰਮੇਲ ਸਿੰਘ ਮਹਿਰੋਕ ਅਤੇ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਬਣਾ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ, ਜਿਸ ਤੇ ਕਿਸਾਨ ਜੱਥੇਬੰਦੀਆਂ ਵਿੱਚ ਜ਼ਬਰਦਸਤ ਰੋਸ ਪੈਦਾ ਹੋ ਗਿਆ। ਫੌਰੀ ਤੌਰ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ਤੇ ਮੋਦੀ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ ਪਰ ਮੋਦੀ ਸਰਕਾਰ ਨੇ ਕੋਈ ਗੱਲ ਨਹੀਂ ਸੁਣੀ ਜਿਸ ਕਰਕੇ 31 ਕਿਸਾਨ ਜਥੇਬੰਦੀਆਂ ਵੱਲੋਂ 26 ਨੰਵਬਰ ਨੂੰ ਦਿੱਲੀ ਵਿਖੇ ਜਾਣ ਫ਼ੈਸਲਾ ਕੀਤਾ ਤਾਂ ਦਿੱਲੀ ਜਾਣ ਸਮੇਂ ਹਰਿਆਣਾ ਸਰਕਾਰ ਨੇ ਕਿਸਾਨਾਂ ਉੱਤੇ ਬਹੁਤ ਅਤਿਆਚਾਰ ਕੀਤਾ ਪਰ ਕਿਸਾਨਾਂ ਦੇ ਹੋਂਸਲੇ ਹੋਰ ਬੰਲਦ ਹੋਏ 9 ਮਹਿਨੀਆ ਤੋ ਲਗਾਤਾਰ ਸਿੰਘੂ ਬਾਰਡਰ, ਟਿਕਰੀ ਬਾਰਡਰ, ਗਾਜੀਪੁਰ ਬਾਰਡਰ ਅਤੇ ਹੋਰ ਵੱਖ-ਵੱਖ ਥਾਵਾਂ ਤੇ ਬੈਠੇ ਹਨ। 
ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੀਆਂ 11 ਮੀਟਿੰਗਾਂ ਕੇਂਦਰ ਸਰਕਾਰ ਨਾਲ ਹੋਈਆਂ ਪਰ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਹੀ ਮੰਨੀਆਂ। ਉੱਥੇ ਹੀ ਪੰਜਾਬ ਸਾਰੀਆਂ ਸਿਆਸੀ ਪਾਰਟੀਆਂ ਦਾ ਚੇਹਰਾ ਵੀ ਨੰਗਾ ਹੋ ਗਿਆ ਹੈ ਕਿਉਂਕਿ ਉਹ ਵੀ ਮੋਦੀ ਸਰਕਾਰ ਦੀ ਬੋਲੀ ਹੀ ਬੋਲ ਰਹੀਆਂ ਹਨ। ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਅੰਦਰ ਧਰਨਿਆਂ ਵਾਰੇ ਮੋਦੀ ਸਰਕਾਰ ਹੱਕ ਵਿੱਚ ਬੋਲ ਰਿਹਾ ਹੈ ਜੋ ਕਿ ਕਿਸਾਨ ਜਥੇਬੰਦੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੀਆਂ। ਕਿਸਾਨ ਜਥੇਬੰਦੀਆਂ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਸੰਘਰਸ਼ ਖਤਮ ਹੋਏਗਾ।
ਇਸ ਮੌਕੇ ਹਰਮੇਲ ਸਿੰਘ ਮਹਿਰੋਕ, ਕੁਲਜੀਤ ਸਿੰਘ ਨਾਗਰਾ, ਨਿਰਮਲ ਸਿੰਘ ਵਟੜਿਆਣਾ, ਇੰਦਰਪਾਲ ਸਿੰਘ ਪੂੰਨਾਵਾਲ, ਰੋਹੀ ਸਿੰਘ ਮੰਗਵਾਲ, ਸੁਖਦੇਵ ਸਿੰਘ ਉਭਾਵਾਲ, ਰਾਮ ਸਿੰਘ ਸੋਈਆ, ਮਹਿੰਦਰ ਸਿੰਘ ਭੱਠਲ, ਡਾਕਟਰ ਸਵਰਨਜੀਤ ਸਿੰਘ, ਦਲਵਾਰਾ ਸਿੰਘ ਨਾਗਰਾ, ਮਹੋਨ ਲਾਲ ਸੁਨਾਮ&zwnj ਆਦਿ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ ਅਤੇ ਮੋਦੀ ਸਰਕਾਰ ਦੇ ਰਵੱਈਏ ਦੀ ਨਿਖੇਧੀ ਕੀਤੀ