image caption:

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀਆਂ ਤਾਰਾਂ ਡੇਰਾ ਸੱਚਾ ਸੌਦਾ ਸਿਰਸਾ ਨਾਲ ਜੁੜੀਆਂ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ,- ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਿਸ ਵਿਅਕਤੀ ਨੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਬੇਅਦਬੀ ਕੀਤੀ ਹੈ, ਉਸ ਦੀਆਂ ਤਾਰਾਂ ਸਿੱਧੇ ਤੌਰ ਉੱਤੇ ਡੇਰਾ ਸੱਚਾ ਸੌਦਾ ਸਿਰਸਾ ਦੇ ਨਾਲ ਜੁੜਦੀਆਂ ਹਨ।
ਇਸ ਸੰਬੰਧ ਵਿੱਚ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਲਾਸਾ ਕੀਤਾ ਕਿ ਇਸ ਮੁਲਜ਼ਮ ਦਾ ਪਿਤਾ ਅਮਰੀਕਾ ਵਿੱਚ ਹੈ ਤੇ ਡੇਰਾ ਸਿਰਸਾ ਦੀ 7 ਮੈਂਬਰੀ ਕਮੇਟੀ ਦਾ ਮੈਂਬਰ ਹੈ ਅਤੇ ਇਸ ਦੋਸ਼ੀ ਦਾ ਵਿਆਹ ਵੀ ਡੇਰਾ ਸਿਰਸਾ ਵਿੱਚ ਹੋਇਆ ਸੀ ਤੇ ਇਸ ਨੇ ਆਨੰਦਪੁਰ ਸਾਹਿਬ ਜਾਣ ਸਮੇਂ ਆਪਣੀ ਪਤਨੀ ਨਾਲ ਸੰਪਰਕ ਰੱਖਿਆ ਸੀ।ਕਾਰਜਕਾਰੀ ਜਥੇਦਾਰ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਡੇਰਾ ਸਿਰਸਾ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਲਈ ਡੇਰਾ ਸਿਰਸਾ ਦੇ ਜੇਲ੍ਹਵਿੱਚ ਬੰਦ ਮੁਖੀ ਗੁਰਮੀਤ ਰਾਮ ਰਹੀਮ ਅਤੇ ਡੇਰੇ ਦੀ ਪ੍ਰਬੰਧਕ ਕਮੇਟੀ ਉੱਤੇ ਪਰਚਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੂੰ ਦੋਸ਼ੀ ਦੀ ਪਤਨੀ ਉੱਤੇਵੀ ਕੇਸ ਦਰਜ ਕਰਨਾ ਚਾਹੀਦਾ ਹੈ ਕਿਉਂਕਿ ਉਹ ਵੀ ਇਸ ਸਾਜ਼ਿਸ਼ ਵਿੱਚ ਸ਼ਾਮਲ ਹੈ। ਕਾਰਜਕਾਰੀ ਜਥੇਦਾਰ ਨੇ ਅਮਰੀਕਾ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਦੋਸ਼ੀ ਦੇ ਪਿਤਾ, ਜੋ ਡੇਰਾ ਸਿਰਸਾ ਨਾਲ ਜੁੜਿਆ ਹੈ, ਬਾਰੇ ਡੂੰਘਾਈ ਨਾਲ ਜਾਂਚ ਕਰਨ।
ਦੂਸਰੇ ਪਾਸੇ ਡੇਰਾ ਸੱਚਾ ਸੌਦਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਜਸਵੀਰ ਸਿੰਘ ਲੁਧਿਆਣਾ ਨੇ ਕਿਹਾ ਕਿ ਪਰਮਜੀਤ ਸਿੰਘ ਨਸ਼ੇ ਕਰਨ ਦਾ ਆਦੀ ਹੈ। ਇਸ ਦਾ ਡੇਰੇ ਨਾਲ ਕੋਈ ਵਾਸਤਾ ਨਹੀਂ। ਇਸ ਦਾ ਪਿਤਾ ਪਹਿਲਾਂ ਜ਼ਿੰਮੇਵਾਰ ਰਿਹਾ ਹੈ, ਅੱਜਕੱਲ੍ਹ ਉਹ ਅਮਰੀਕਾ ਵਿੱਚ ਹੈ। ਨਸ਼ੇ ਕਾਰਨ ਹੀ ਪਰਵਾਰ ਨੇ ਇਸ ਨੂੰ ਛੱਡਿਆ ਹੈ। ਡੇਰਾ ਸੱਚਾ ਸੌਦਾ ਵੱਲੋਂ ਨਸ਼ਿਆਂ ਖਿਲਾਫ ਹਮੇਸ਼ਾ ਆਵਾਜ਼ ਚੁੱਕੀ ਜਾਂਦੀ ਹੈ। ਇਸ ਘਟਨਾ ਨਾਲ ਡੇਰਾ ਸੱਚਾ ਸੌਦਾ ਦਾ ਕੋਈ ਸੰਬੰਧ ਨਹੀਂ ਹੈ।