image caption:

ਬੀਜੇਪੀ ਲੀਡਰ ਸ਼ਵੇਤ ਮਲਿਕ ਦੇ ਘਰ ਬਾਹਰ ਕਿਸਾਨ ਦੀ ਮੌਤ

ਅੰਮ੍ਰਿਤਸਰ: ਬੀਜੇਪੀ ਲੀਡਰ ਸ਼ਵੇਤ ਮਲਿਕ ਦੇ ਘਰ ਬਾਹਰ ਕਿਸਾਨ ਦੀ ਮੌਤ ਹੋ ਗਈ ਹੈ। ਇਹ ਕਿਸਾਨ ਸ਼ਵੇਤ ਮਲਿਕ ਦੇ ਘਰ ਬਾਹਰ ਪੱਕੇ ਧਰਨੇ ਉੱਪਰ ਬੈਠੇ ਹੋਏ ਹਨ। ਮ੍ਰਿਤਕ ਕਿਸਾਨ ਦੀ ਸ਼ਨਾਖਤ ਅੰਗਰੇਜ ਸਿੰਘ ਵਾਸੀ ਪਿੰਡ ਕਾਮਲਪੁਰਾ ਵਜੋਂ ਹੋਈ ਹੈ। ਅੰਗਰੇਜ ਸਿੰਘ ਕਿਰਤੀ ਕਿਸਾਨ ਯੂਨੀਅਨ ਨਾਲ ਸਬੰਧ ਰੱਖਦਾ ਸੀ।

ਕਿਸਾਨ ਆਗੂ ਬਚਿੱਤਰ ਸਿੰਘ ਕੋਟਲਾ ਮੁਤਾਬਕ ਮ੍ਰਿਤਕ ਕਿਸਾਨ ਕਾਮਰੇਡਾਂ ਦੀ ਜਥੇਬੰਦੀ ਨਾਲ ਸੰਬੰਧਤ ਸੀ। ਬੀਤੀ ਰਾਤ ਮਲਿਕ ਦੇ ਘਰ ਬਾਹਰ ਕਿਰਤੀ ਕਿਸਾਨ ਯੂਨੀਅਨ ਦੀ ਧਰਨੇ ਦੀ ਵਾਰੀ ਸੀ ਜਿੱਥੇ ਇਸ ਕਿਸਾਨ ਦੀ ਮੌਤ ਹੋ ਗਈ।

ਕਿਸਾਨ ਅੰਗਰੇਜ ਸਿੰਘ ਦੀ ਮੌਤ ਤੋਂ ਬਾਅਦ ਅੱਜ ਵੱਡੀ ਗਿਣਤੀ 'ਚ ਕਿਸਾਨ ਇੱਥੇ ਇਕੱਠੇ ਹੋ ਰਹੇ ਸਨ ਤਾਂ ਪ੍ਰਸ਼ਾਸ਼ਨਿਕ ਅਧਿਕਾਰੀ ਧਰਨੇ ਵਾਲੀ ਥਾਂ 'ਤੇ ਪੁੱਜੇ। ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮ ਮੁਤਾਬਕ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਦੂਜੇ ਪਾਸੇ ਕਿਸਾਨ ਆਗੂਆਂ ਬਚਿੱਤਰ ਸਿੰਘ ਕੋਟਲਾ ਨੇ ਕਿਹਾ ਕਿਸਾਨ ਅੰਗਰੇਜ ਸਿੰਘ ਦੀ ਮੌਤ ਤੋਂ ਬਾਅਦ ਜੇਕਰ ਸਰਕਾਰ ਮੁਆਵਜ਼ੇ ਬਾਬਤ ਮੰਗਾਂ ਨਹੀਂ ਮੰਨਦੀ ਤਾਂ ਕਿਸਾਨ ਧਰਨਾ ਦੇਣ ਦਾ ਵਿਚਾਰ ਕਰ ਰਹੇ ਸਨ ਪਰ ਹੁਣ ਜਦੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਮੁਆਵਜੇ ਦਾ ਐਲਾਨ ਹੀ ਕਰ ਦਿੱਤਾ ਤਾਂ ਧਰਨਾ ਲਗਾਉਣ ਦੀ ਕੋਈ ਜਰੂਰਤ ਨਹੀਂ।