image caption:

2024 ਤੱਕ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ ਅਮਰੀਕਾ : ਟਰੰਪ

ਵਾਸ਼ਿੰਗਟਨ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਵਿੱਖਬਾਣੀ ਕੀਤੀ ਹੈ ਕਿ 2024 ਤੱਕ ਅਮਰੀਕਾ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ। ਅਮਰੀਕੀ ਟੀਵੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਟਰੰਪ ਨੇ ਕਿਹਾ ਕਿ ਪਿਛਲੇ ਅੱਠ ਮਹੀਨਿਆਂ ਵਿਚ ਦੇਸ਼ ਬੁਰੀ ਤਰ੍ਹਾਂ ਥੱਲੇ ਜਾ ਰਿਹਾ ਹੈ ਅਤੇ ਜੇਕਰ ਇਹੀ ਹਾਲਾਤ ਬਣੇ ਰਹੇ ਤਾਂ 2024 ਤੱਕ ਅਮਰੀਕਾ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਜਾਵੇਗਾ।

ਟਰੰਪ ਨੇ ਇੰਟਰਵਿਊ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਉਹ 2024 ਵਿਚ ਅਮਰੀਕਾ ਵਿਚ ਹੋਣ ਵਾਲੀ ਰਾਸ਼ਟਰਪਤੀ ਚੋਣ ਵਿਚ ਹਿੱਸਾ ਲੈਣਗੇ। ਲੇਕਿਨ ਉਨ੍ਹਾਂ ਨੇ ਕਿਹਾ ਕਿ ਉਸ ਤੋਂ ਪਹਿਲਾਂ ਹੀ ਦੇਸ਼ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ। ਅਮਰੀਕਾ ਦੇ ਸਾਬਕਾ ਰਸ਼ਟਰਪਤੀ ਨੇ ਵਾਈਟ ਹਾਊਸ ਦੇ ਸਾਬਕਾ ਪ੍ਰੈਸ ਸਕੱਤਰ ਸੀਨ ਸਪਾਈਸਰ ਦੇ ਨਾਲ ਇੱਕ ਨਿਊਜਮੈਕਸ ਇੰਟਰਵਿਊ ਦੌਰਾਨ ਅਮਰੀਕਾ ਦੇ ਪੂਰੀ ਤਰ੍ਹਾਂ ਢਹਿ ਜਾਣ ਦੀ ਭਵਿੱਖਬਾਣੀ ਕੀਤੀ ਹੈ। ਅਮਰੀਕਾ ਵਿਚ ਕਿਆਮਤ ਆਉਣ ਦੀ ਭਵਿੱਖਬਾਣੀ ਕਰਨ ਤੋਂ ਪਹਿਲਾਂ ਟਰੰਪ ਨੇ ਸ਼ਿਕਾਇਤ ਕਰਦੇ ਹੋਏ ਕਿਹਾ ਕਿ ਪਿਛਲੇ ਅੱਠ ਮਹੀਨਿਆਂ ਵਿਚ ਸਾਡਾ ਦੇਸ਼ ਅਸਲ ਵਿਚ ਥੱਲੇ ਵੱਲ ਚਲਾ ਗਿਆ ਹੈ ਜਿਹਾ ਕਿ ਪਹਿਲਾਂ ਕਦੇ ਕਿਸੇ ਨੇ ਨਹੀਂ ਦੇਖਿਆ।