image caption:

ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਫੈਸਲਾ ਕਾਂਗਰਸ ਹਾਈ ਕਮਾਂਡ ਕਰਨਗੇ- ਹਰੀਸ਼ ਰਾਵਤ

ਚੰਡੀਗੜ੍ਹ- ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੀਟਿੰਗ ਵਿਚ ਸਰਬਸੰਮਤੀ ਨਾਲ ਇਹ ਮਤਾ ਪਾਸ ਹੋਇਆ ਹੈ ਕਿ ਅਗਲੇ ਮੁੱਖ ਮੰਤਰੀ ਦਾ ਐਲਾਨ ਕਰਨ ਦਾ ਅਧਿਕਾਰ ਹਾਈਕਮਾਨ ਸੋਨੀਆ ਗਾਂਧੀ ਨੂੰ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਜਾਰੀ ਹੈ ਅਤੇ ਛੇਤੀ ਹੀ ਇਸ ਬਾਰੇ ਫੈਸਲਾ ਲਿਆ ਜਾਵੇਗਾ।

ਦਸ ਦੇਈਏ ਕਿ ਰਾਜਪਾਲ ਨੇ ਮੁੱਖ ਮੰਤਰੀ ਦੀ ਅਸਤੀਫਾ ਮਨਜ਼ੂਰ ਕਰ ਲਿਆ ਹੈ ਅਤੇ ਅਗਲੇ ਮੁੱਖ ਮੰਤਰੀ ਦੇ ਨਾਂ ਦੇ ਐਲਾਨ ਹੋਣ ਤੱਕ ਕੈਪਟਨ ਅਮਰਿੰਦਰ ਸਿੰਘ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨਗੇ। ਕਾਂਗਰਸ ਵਿਧਾਇਕ ਦਲ ਦੀ ਬੈਠਕ ਵਿੱਚ ਹਾਈਕਮਾਨ ਸੋਨੀਆ ਗਾਂਧੀ ਨੂੰ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ। ਸੋਨੀਆ ਗਾਂਧੀ ਜੋ ਫੈਸਲਾ ਲਵੇਗੀ, ਉਸ ਨੂੰ ਪਾਰਟੀ ਦੇ ਆਗੂ ਸਵੀਕਾਰ ਕਰਨਗੇ।ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।