image caption:

ਫੈਡਰਲ ਅਦਾਲਤ ਨੇ ਟਰੰਪ ਕਾਰਜਕਾਲ ਦੇ ਐਚ-1ਬੀ ਵੀਜ਼ਾ ਨਿਯਮਾਂਚ ਕੀਤੇ ਬਦਲਾਅ ਨੂੰ ਰੱਦ ਕਰ ਦਿੱਤਾ

ਵਾਸ਼ਿੰਗਟਨ- ਅਮਰੀਕਾ ਦੀ ਫੈਡਰਲ ਅਦਾਲਤ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਟਰੰਪ ਕਾਰਜਕਾਲ ਦੇ ਐਚ-1ਬੀ ਵੀਜ਼ਾ ਨਿਯਮਾਂ ਵਿਚ ਕੀਤੇ ਗਏ ਬਦਲਾਅ ਨੂੰ ਰੱਦ ਕਰ ਦਿੱਤਾ। ਅਦਾਲਤ ਦੇ ਇਸ ਫੈਸਲੇ ਨਾਲ ਭਾਰਤ ਸਣੇ ਕਈ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਅਦਾਲਤ ਦੇ ਇਸ ਫੈਸਲੇ ਕਾਰਨ ਅਮਰੀਕਾ ਵਿਚ ਨੌਕਰੀ ਦੀ ਭਾਲ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਫਾਇਦਾ ਮਿਲੇਗਾ। ਇਸ ਫੈਸਲੇ ਨਾਲ ਹੁਣ ਗਰੈਜੂਏਟਸ ਨੂੰ ਨੌਕਰੀ ਮਿਲਣੀ ਅਸਾਨ ਹੋਵੇਗੀ।

ਦੱਸ ਦੇਈਏ ਕਿ ਟਰੰਪ ਕਾਰਜਕਾਲ ਵਿਚ ਐਚ-1ਬੀ ਵੀਜ਼ਾ ਨਿਯਮਾਂ ਵਿਚ ਕੀਤੇ ਗਏ ਬਦਲਾਅ ਤਹਿਤ ਵਿਦਿਆਰਥੀਆਂ ਦੀ ਚੋਣ ਪ੍ਰਕਿਰਿਆ ਨੂੰ ਲਾਟਰੀ ਡਰਾਅ ਵਿਚ ਬਦਲ ਕੇ ਸਿਰਫ ਉਚ ਭੁਗਤਾਨ ਵਾਲੀ ਨੌਕਰੀਆਂ ਦੇ ਲਈ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਇਸ ਦੇ ਖ਼ਿਲਾਫ਼ ਵਿਰੋਧ ਸ਼ੁਰੂ ਹੋ ਗਿਆ ਸੀ ਅਤੇ ਅਦਾਲਤ ਵਿਚ ਇਸ ਫੈਸਲੇ ਨੂੰ ਚੁਣੌਤੀ ਦੇ ਦਿੱਤੀ ਗਈ ਸੀ।
ਇਸ ਤੋਂ ਇਲਾਵਾ ਯੂਨੀਵਰਸਿਟੀਆਂ ਨੇ ਵੀ ਨਿਯਮਾਂ ਵਿਚ ਬਦਲਾਅ ਦਾ ਵਿਰੋਧ ਕੀਤਾ ਸੀ। ਯੂਨੀਵਰਸਿਟੀਆਂ ਨੇ ਕਿਹਾ ਸੀ ਕਿ ਜੇਕਰ ਨਵਾਂ ਨਿਯਮ ਲਾਗੂ ਕੀਤਾ ਜਾਂਦਾ ਹੈ ਤਾਂ ਵਿਦੇਸ਼ੀ ਵਿਦਿਆਰਥੀਆਂ ਨੂੰ ਅਮਰੀਕਾ ਆਉਣਾ ਸੀਮਤ ਕਰ ਦਿੱਤਾ ਜਾਵੇਗਾ। ਨਿਯਮਾਂ ਵਿਚ ਬਦਲਾਅ ਨੂੰ ਯੂਐਸ ਚੈਂਬਰ ਆਫ ਕਾਮਰਸ ਦੁਆਰਾ ਵੀ ਅਦਾਲਤ ਵਿਚ ਚੁਣੌਤੀ ਦਿੱਤੀ ਗਈ ਸੀ।
ਪਟੀਸ਼ਨਕਰਤਾਵਾਂ ਨੇ ਅਦਾਲਤ ਵਿਚ ਤਰਕ ਦਿੰਦੇ ਹੋਏ ਕਿਹਾ ਸੀ ਕਿ ਨਵੇਂ ਨਿਯਮ ਇਮੀਗਰੇਸ਼ਨ ਅਤੇ ਕੌਮੀ ਐਕਟ ਦੀ ਉਲੰਘਣਾ ਕਰਦੇ ਹਨ। ਇਹ ਵੀ ਤਰਕ ਦਿੱਤਾ ਗਿਆ ਕਿ ਨਿਯਮਾਂ ਵਿਚ ਬਦਲਾਅ ਦੇ ਨਤੀਜੇ ਵਜੋਂ ਘੱਟ ਵਿਦਿਆਰਥੀ ਅਮਰੀਕੀ ਯੂਨੀਵਰਸਿਟੀਆਂ ਵਿਚ ਅਪਲਾਈ ਕਰਨਗੇ ਕਿਉਂਕਿ ਪਾਠਕ੍ਰਮ ਪੂਰਾ ਕਰਨ &rsquoਤੇ ਉਨ੍ਹਾਂ ਨੌਕਰੀ ਮਿਲਣ ਦੀ ਸੰਭਾਵਨਾ ਨਾ ਦੇ ਬਰਾਬਰ ਰਹੇਗੀ।