image caption:

ਚਰਨਜੀਤ ਚੰਨੀ ਨੇ ਮੁੱਖ ਮੰਤਰੀ, ਰੰਧਾਵਾ ਤੇ ਓਪੀ ਸੋਨੀ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਚਰਨਜੀਤ ਸਿੰਘ ਚੰਨੀ (58) ਨੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦਾ ਹਲਫ਼ ਲੈ ਲਿਆ ਹੈ। ਪੰਜਾਬ ਦੇ ਸਿਆਸੀ ਇਤਿਹਾਸ &rsquoਚ ਪਹਿਲੀ ਦਫ਼ਾ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ &rsquoਤੇ ਬਿਰਾਜਮਾਨ ਹੋਇਆ ਹੈ। ਇਸ ਤੋਂ ਇਲਾਵਾ ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।

ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਮਹਿਜ਼ ਅੱਧਾ ਘੰਟਾਂ ਪਹਿਲਾਂ ਉੱਪ ਮੁੱਖ ਮੰਤਰੀ ਦੇ ਨਾਵਾਂ ਵਿੱਚ ਬਦਲਾਅ ਕੀਤਾ ਗਿਆ ਹੈ। ਬ੍ਰਹਮ ਮੋਹਿੰਦਰਾ ਦੀ ਜਗ੍ਹਾ ਓਮ ਪ੍ਰਕਾਸ਼ ਸੋਨੀ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਦੂਜੇ ਉਪ ਮੁੱਖ ਮੰਤਰੀ ਹੋਣਗੇ।

ਦੱਸਣਾ ਬਣਦਾ ਹੈ ਕਿ ਸ਼ਨਿੱਚਰਵਾਰ ਨੂੰ ਕਾਂਗਰਸ ਵਿਧਾਇਕ ਦਲ ਦੀ ਹੋਈ ਮੀਟਿੰਗ ਵਿੱਚ ਨਵਾਂ ਆਗੂ ਚੁਣਨ ਲਈ ਵਿਧਾਇਕਾਂ ਨੇ ਸਰਬਸੰਮਤੀ ਨਾਲ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਸਨ। ਕਾਂਗਰਸ ਹਾਈ ਕਮਾਨ ਵੱਲੋਂ ਦਿੱਲੀ ਵਿਚ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਲੰਮਾ ਮੰਥਨ ਕੀਤਾ ਗਿਆ।