image caption:

ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਵਧਾਈ

 ਨਵੀਂ ਦਿੱਲੀ: ਪੰਜਾਬ ਦੇ ਨਵੇਂ ਮੁੱਖ ਮੰਤਰੀ ਵੱਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ। ਪੰਜਾਬ ਦੇ ਮੁੱਖ ਮੰਤਰੀ ਬਣਨ ਪਿੱਛੋਂ ਉਨ੍ਹਾਂ ਨੂੰ ਕਾਂਗਰਸ ਅਤੇ ਵੱਖ ਵੱਖ ਦਿੱਗਜ਼ ਆਗੂਆਂ ਵੱਲੋਂ ਵਧਾਈ ਦਿੱਤੀ ਜਾ ਰਹੀ ਹੈ।

ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਵਧਾਈ ਦਿੱਤੀ ਗਈ ਹੈ। ਟਵਿੱਟਰ 'ਤੇ ਪੋਸਟ ਕਰਕੇ ਪ੍ਰਧਾਨ ਮੰਤਰੀ ਨੇ ਵਧਾਈ ਸੰਦੇਸ਼ ਭੇਜਿਆ ਹੈ।


ਪ੍ਰਧਾਨ ਮੰਤਰੀ ਨੇ ਵਧਾਈ ਸੰਦੇਸ਼ ਵਿੱਚ ਲਿਖਿਆ, ''ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕਣ 'ਤੇ ਵਧਾਈਆਂ। ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਬਿਹਤਰੀ ਲਈ ਮੁੜ ਕੰਮ ਸ਼ੁਰੂ ਕਰਨਗੇ।''

ਉਧਰ, ਉਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਨੇ ਵੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਸੰਦੇਸ਼ ਭੇਜਿਆ। ਉਨ੍ਹਾਂ ਸੰਦੇਸ਼ ਵਿੱਚ ਲਿਖਿਆ, ''ਮੈਂ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੰਦੀ ਹਾਂ। ਬਿਹਤਰ ਹੁੰਦਾ ਉਨ੍ਹਾਂ ਨੂੰ 5 ਸਾਲ ਲਈ ਮੁੱਖ ਮੰਤਰੀ ਬਣਾਇਆ ਜਾਂਦਾ। ਪਰ ਰਾਜਨੀਤੀ ਸਟੰਟ ਵੱਜੋਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਗਿਆ ਲਗਦਾ ਹੈ... ਮੈਨੂੰ ਇਹ ਵੀ ਪਤਾ ਲੱਗਿਆ ਹੈ ਕਿ ਪੰਜਾਬ ਵਿੱਚ ਚੋਣਾਂ ਗ਼ੈਰ ਦਲਿਤ ਅਧੀਨ ਹੋਣਗੀਆਂ।