image caption:

ਰੂਸ ਦੀ ਪਰਮ ਯੂਨੀਵਰਸਿਟੀ ‘ਚ ਫਾਇਰਿੰਗ, 8 ਵਿਦਿਆਰਥੀਆਂ ਦੀ ਮੌਤ

 ਮਾਸਕੋ- ਸੋਮਵਾਰ ਨੂੰ ਰੂਸ  ਦੀ ਪਰਮ ਸਟੇਟ ਯੂਨੀਵਰਸਿਟੀ  ਵਿੱਚ ਗੋਲੀਬਾਰੀ ਹੋਈ। ਨਿਊਜ਼ ਏਜੰਸੀ ਰਾਇਟਰਸ ਦੀ ਜਾਣਕਾਰੀ ਅਨੁਸਾਰ ਗੋਲੀਬਾਰੀ ਵਿੱਚ 8 ਵਿਦਿਆਰਥੀਆਂ ਦੀ ਮੌਤ ਹੋ ਗਈ। ਪੇਰਮ ਦੇ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਿੱਚ 10 ਤੋਂ ਵੱਧ ਮੌਤਾਂ ਹੋਈਆਂ ਹਨ।

ਸੁਰੱਖਿਆ ਬਲਾਂ ਨੇ ਗੋਲੀ ਚਲਾਉਣ ਵਾਲੇ ਨੂੰ ਮਾਰ ਦਿੱਤਾ ਹੈ। ਫਾਇਰਿੰਗ ਦੌਰਾਨ ਵਿਦਿਆਰਥੀਆਂ ਨੇ ਆਪਣੀ ਜਾਨ ਬਚਾਉਣ ਲਈ ਖਿੜਕੀਆਂ ਤੋਂ ਛਾਲ ਮਾਰ ਦਿੱਤੀ। ਪਰਮ ਯੂਨੀਵਰਸਿਟੀ ਦੇ ਇੱਕ ਵੀਡੀਓ ਨੇ ਸਨਸਨੀ ਮਚਾ ਦਿੱਤੀ ਹੈ।

ਹਮਲਾਵਰ ਦੀ ਪਛਾਣ ਤੈਮੂਰ ਬੇਕਮਾਂਨਸੁਰੋਵ ਵਜੋਂ ਹੋਈ ਹੈ। ਗੋਲੀਬਾਰੀ ਦੇ ਪਿੱਛੇ ਕੀ ਮਕਸਦ ਸੀ, ਇਹ ਅਜੇ ਸਪਸ਼ਟ ਨਹੀਂ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਆਰਟੀ ਨਿਊਜ਼ ਨੇ ਦੱਸਿਆ ਕਿ ਰੂਸੀ ਸੁਰੱਖਿਆ ਬਲਾਂ ਨੇ ਇੱਕ ਬੰਦੂਕਧਾਰੀ ਨੂੰ ਮਾਰ ਦਿੱਤਾ ਜਿਸਨੇ ਸੋਮਵਾਰ ਸਵੇਰੇ ਪੇਰਮ ਕਰਾਈ ਖੇਤਰ ਦੀ ਪਰਮ ਸਟੇਟ ਯੂਨੀਵਰਸਿਟੀ (ਪੀਐਸਯੂ) ਵਿੱਚ ਗੋਲੀਬਾਰੀ ਕੀਤੀ। ਰੂਸ ਦੀ TASS ਨਿਊਜ਼ ਏਜੰਸੀ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ, &ldquoਕੁਝ ਵਿਦਿਆਰਥੀਆਂ ਨੇ ਆਪਣੇ ਆਪ ਨੂੰ ਹਮਲਾਵਰ ਤੋਂ ਬਚਾਉਣ ਲਈ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਬੰਦ ਕਰ ਦਿੱਤਾ। ਕੁਝ ਵਿਦਿਆਰਥੀਆਂ ਨੇ ਖਿੜਕੀਆਂ ਤੋਂ ਛਾਲ ਮਾਰ ਦਿੱਤੀ। &rdquo

ਹਮਲਾਵਰ ਨੇ ਬਹੁਤ ਹੀ ਆਧੁਨਿਕ ਹਥਿਆਰ ਨਾਲ ਗੋਲੀਬਾਰੀ ਕੀਤੀ। ਇਲਾਕੇ ਦੀ ਘੇਰਾਬੰਦੀ ਕਰਕੇ ਸਖਤ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਸਾਵਧਾਨੀ ਵਜੋਂ ਸਾਇਬੇਰੀਆ ਵਿੱਚ ਸੁਰੱਖਿਆ ਹੋਰ ਸਖਤ ਕਰ ਦਿੱਤੀ ਗਈ ਹੈ।