image caption:

ਕੈਪਟਨ ਸਰਕਾਰ ਦੇ ਅਧੂਰੇ ਵਾਅਦੇ ਪੂਰੇ ਕਰਨ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ : ਆਪ

ਚੰਡੀਗੜ੍- ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਰਾਜ ਦੀ ਕਮਾਨ ਸੰਭਾਲਦੇ ਸਾਰ ਵਿਰੋਧੀ ਧਿਰ ਦੀਆਂ ਦੋਵਾਂ ਵੱਡੀਆਂ ਪਾਰਟੀਆਂ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੇ ਬਹੁਤ ਸਾਰੇ ਮੁੱਦੇ ਗਿਣਾ ਕੇ ਇਨ੍ਹਾਂ ਉੱਤੇ ਅਮਲ ਕਰ ਕੇ ਲੋਕਾਂ ਵਿੱਚ ਆਉਣ ਦੀ ਚੁਣੌਤੀ ਪੇਸ਼ ਕਰ ਦਿੱਤੀ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੰਦਿਆਂ ਆਸਕੀਤੀ ਹੈ ਕਿ ਉਹ ਸਾਲ 2017 ਦੇ ਚੋਣ ਵਾਅਦੇ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਘੁਟਾਲਾ ਕਰਕੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰਨ ਦੇ ਦੋਸ਼ੀ ਮੰਤਰੀ ਸਾਧੂ ਸਿੰਘ ਧਰਮਸ਼ੋਤ ਨੂੰ ਜੇਲ੍ਹ ਭੇਜਣਗੇ, ਜਿਸ ਨੂੰ ਪਿਛਲੀਕਾਂਗਰਸ ਸਰਕਾਰ ਬਚਾਉਂਦੀ ਰਹੀ ਹੈ। ਆਮ ਆਦਮੀ ਪਾਰਟੀਦੇ ਮੁੱਖ ਦਫ਼ਤਰ ਵਿੱਚ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਕਿਸਾਨੀ ਸੰਘਰਸ਼ ਦਾ ਜ਼ਿਕਰ ਕਰਦਿਆਂ ਬਾਦਲ ਪਰਿਵਾਰ ਤੇ ਅਕਾਲੀ ਦਲ ਬਾਦਲ ਦੀ ਆਲੋਚਨਾ ਕੀਤੀ ਤੇ ਕਿਹਾ ਕਿ ਕਾਂਗਰਸ ਨੇ ਸਾਲ 2017 ਵਿੱਚ 129 ਸਫਿਆਂ ਦਾ ਚੋਣ ਮੈਨੀਫੈਸਟੋਪੇਸ਼ ਕਰਕੇ ਘਰ-ਘਰ ਰੁਜ਼ਗਾਰ ਦੇਣ, ਕਿਸਾਨੀ ਕਰਜ਼ਾ ਮਾਫ਼ ਕਰਨ, ਦਲਿਤਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ, ਮੁਫ਼ਤ ਘਰ ਦੇਣ ਅਤੇ ਮਾਫ਼ੀਆ ਰਾਜ ਖ਼ਤਮ ਕਰਨ ਵਰਗੇ ਵਾਅਦੇ ਕੀਤੇ ਸਨ, ਪਰ ਸਾਢੇ ਚਾਰ ਸਾਲਾਂ ਵਿੱਚਕੋਈ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਉਮੀਦ ਕੀਤੀ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਹ ਸਾਰੇ ਵਾਅਦੇ ਪੂਰੇ ਕਰਨਗੇ।
ਦੂਸਰੇ ਪਾਸੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕਾਂਗਰਸਨੇ ਦਲਿਤ ਨੂੰ ਮੁੱਖ ਮੰਤਰੀ ਕੇਵਲ ਐਲਾਨ ਕਰਨ ਲਈ ਬਣਾਇਆ ਹੈ, ਕਿਉਂਕਿ ਕੰਮ ਲਈ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਦਲਿਤ ਹੋਣ ਕਾਰਨਚਰਨਜੀਤ ਚੰਨੀ ਦਾ ਫ਼ਰਜ਼ ਹੈ ਕਿ ਸਰਕਾਰ ਤੋਂ ਸਕਾਲਰਸ਼ਿਪ ਵਾਲੇਕਰੋੜਾਂ ਰੁਪਏ ਰਿਲੀਜ਼ ਕਰਵਾਉਣ। ਪ੍ਰੋ. ਚੰਦੂਮਾਜਰਾ ਨੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਕਰੋੜਾਂ ਦੇ ਸਕੈਂਡਲ ਦੀ ਰਿਕਵਰੀ ਤਾਂ ਵੀ ਜ਼ਰੂਰ ਕਰਵਾਉਣ।