image caption:

ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਬਣੇ ਮੁੱਖ ਮੰਤਰੀ ਚੰਨੀ ਵੱਲੋਂ ਚਾਰਟਰਡ ਪਲੇਨ ਰਾਹੀਂ ਦਿੱਲੀ ਦੌਰੇ ‘ਤੇ ਚੁੱਕੇ ਸਵਾਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚਾਰਟਰਡ ਪਲੇਨ ਰਾਹੀਂ ਦਿੱਲੀ ਦੌਰੇ &lsquoਤੇ ਸਵਾਲ ਚੁੱਕੇ ਹਨ। ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ਬਾਅਦ ਕਿ ਉਹ ਆਮ ਆਦਮੀ ਦੇ ਨਾਲ ਖੜ੍ਹੇ ਹਨ, ਤਾਂ ਫਿਰ ਕਾਂਗਰਸ ਨੇਤਾ ਚੰਡੀਗੜ੍ਹ ਤੋਂ ਦਿੱਲੀ ਤੱਕ ਸਿਰਫ਼ 250 ਕਿੱਲੋਮੀਟਰ ਦੀ ਯਾਤਰਾ ਕਰਨ ਲਈ ਪ੍ਰਾਈਵੇਟ ਜੈੱਟ ਦਾ ਇਸਤੇਮਾਲ ਕਿਉਂ ਕਰਦੇ ਹਨ।

ਅਕਾਲੀ ਦਲ ਨੇ ਕਿਹਾ ਕਿ ਇੰਨੇ ਸਫਰ ਲਈ ਕੋਈ ਸਧਾਰਨ ਉਡਾਣ ਜਾਂ ਕਾਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਧਰ ਆਮ ਆਦਮੀ ਪਾਰਟੀ ਨੇ ਵੀ ਕਾਂਗਰਸੀ ਆਗੂਆਂ ਦੀ &lsquoਸ਼ਾਹੀ ਸਵਾਰੀ&rsquo ਨੂੰ ਨਿਸ਼ਾਨੇ ਉਤੇ ਲਿਆ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਕ੍ਹਲ ਕਾਂਗਰਸੀ ਆਗੂ ਵੱਡੀਆਂ ਗੱਲਾਂ ਕਰ ਰਹੇ ਸਨ ਪਰ ਅੱਜ ਹਾਈਕਮਾਨ ਨੂੰ ਮਿਲਣ ਲਈ ਮਹਿੰਗੇ ਜਹਾਜ਼ ਦੀ ਵਰਤੋਂ ਕੀਤੀ ਹੈ।