image caption:

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕੀਤੇ ਜਾਣ ਦਾ SC ਕਮਿਸ਼ਨ ਨੇ ਲਿਆ ਨੋਟਿਸ

ਚੰਡੀਗੜ੍ਹ : ਪੰਜਾਬ ਰਾਜ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ &lsquoਦਲਿਤ&rsquo ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ ਲੈਂਦਿਆਂ, ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਮੰਗਲਵਾਰ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਸੋਸ਼ਲ ਮੀਡੀਆ ਪੇਜਾਂ, ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਵਿਚ ਅਨੁਸੂਚਿਤ ਜਾਤੀ ਨਾਲ ਸੰਬੰਧਤ ਕਿਸੇ ਵੀ ਵਿਅਕਤੀ ਦੀ ਪਛਾਣ ਨੂੰ ਦਰਸਾਉਣ ਲਈ &lsquoਦਲਿਤ&rsquo ਸ਼ਬਦ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤੀ ਜਾਵੇ।

ਇਸ ਸਬੰਧੀ ਤਜਿੰਦਰ ਕੌਰ ਨੇ ਕਿਹਾ ਕਿ ਸੰਵਿਧਾਨ ਜਾਂ ਕਿਸੇ ਵਿਧਾਨ ਵਿਚ &lsquoਦਲਿਤ&rsquo ਸ਼ਬਦ ਦਾ ਜ਼ਿਕਰ ਨਹੀਂ ਮਿਲਦਾ ਤੇ ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਨੇ ਪਹਿਲਾਂ ਹੀ ਰਾਜ ਸਰਕਾਰਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਾਰੇ ਮੁੱਖ ਸਕੱਰਤਾਂ ਨੂੰ ਇਸ ਬਾਰੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।