image caption:

ਸੰਯੁਕਤ ਕਿਸਾਨ ਮੋਰਚਾ ਨੇ 27 ਸਤੰਬਰ ਨੂੰ ਦੇਸ਼ ਭਰ ਵਿਚ ਭਾਰਤ ਬੰਦ ਦਾ ਐਲਾਨ ਕੀਤਾ

ਨਵੀਂ ਦਿੱਲੀ- ਦੇਸ਼ ਭਰ ਵਿਚ ਇਕ ਵਾਰ ਫਿਰ ਕਿਸਾਨਾਂ ਦਾ ਭਾਰਤ ਬੰਦ ਹੋਣ ਜਾ ਰਿਹਾ ਹੈ। 27 ਸਤੰਬਰ ਨੂੰ ਦੇਸ਼ ਭਰ ਦੇ ਕਿਸਾਨਾਂ ਨੇ ਭਾਰਤ ਬੰਦ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਇਹ ਬਾਰਤ ਬੰਦ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ &lsquoਚ ਹੈ। ਤਿੰਨਾਂ ਨਵੇਂ ਖੇਤੀ ਕਾਨੂੰਨਾਂ ਨੂੰ ਪਾਸ ਹੋਏ ਇਕ ਸਾਲ ਤੋਂ ਉੱਪਰ ਹੋ ਗਿਆ ਹੈ। ਕਿਸਾਨ ਇਨ੍ਹਾਂ ਕਾਨੂੰਨਾਂ ਖਿਲਾਫ਼ ਦਿੱਲੀ ਨਾਲ ਲਗਦੀਆਂ ਹੱਦਾਂ &lsquoਤੇਕ ਰੀਬ ਇਕ ਸਾਲ ਤੋਂ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੀਆਂ ਹੱਦਾਂ &lsquoਤੇ ਦੇਸ਼ ਭਰ ਦੇ ਕਿਸਾਨਾਂ ਨੇ ਡੇਰਾ ਲਾਇਆ ਹੋਇਆ ਹੈ। ਉੱਥੇ ਹੀ ਦੇਸ਼ ਦੇ ਅਲੱਗ-ਅਲੱਗ ਸੂਬਿਆਂ &lsquoਚ ਵੀ ਕਿਸਾਨ ਜਗ੍ਹਾ-ਜਗ੍ਹਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਸੰਯੁਕਤ ਕਿਸਾਨ ਮੋਰਚਾ ਨੇ 27 ਸਤੰਬਰ ਨੂੰ ਦੇਸ਼ ਭਰ ਵਿਚ ਭਾਰਤ ਬੰਦ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਤੋਂ ਇਲਾਵਾ ਕਈ ਹੋਰ ਕਿਸਾਨ ਸੰਗਠਨ ਵੀ ਇਸ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ। ਕਿਸਾਨ ਸੰਗਠਨ ਨੇ ਕਿਹਾ ਕਿ ਭਾਰਤ ਬੰਦ ਸ਼ਾਂਤੀਪੂਰਨ ਹੋਵੇਗਾ।