image caption:

ਨਵੰਬਰ ਤੋਂ ਅਮਰੀਕਾ ’ਚ ਐਂਟਰੀ ਲਈ ਵੈਕਸੀਨ ਜ਼ਰੂਰੀ

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਵਿਦੇਸ਼ੀ ਨਾਗਰਿਕਾਂ ਦੇ ਦੇਸ਼ &rsquoਚ ਦਾਖਲ ਹੋਣ &rsquoਤੇ ਲੱਗੀ ਪਾਬੰਦੀ &rsquoਚ ਨਵੰਬਰ ਤੋਂ ਛੋਟ ਦੇਣ ਜਾ ਰਹੇ ਹਨ। ਨਵੰਬਰ ਤੋਂ ਕੋਰੋਨਾ ਰੋਕੂ ਟੀਕੇ ਦੀ ਪੂਰੀ ਡੋਜ਼ ਲੈਣ ਵਾਲੇ ਲੋਕਾਂ ਨੂੰ ਅਮਰੀਕਾ &rsquoਚ ਦਾਖਲ ਕਰਨ ਦੀ ਮਨਜ਼ੂਰੀ ਹੋਵੇਗੀ। ਕੋਰੋਨਾ ਮਾਮਲਿਆਂ &rsquoਤੇ ਵਾਈਟ ਹਾਊਸ ਦੇ ਕੋਆਰਡੀਨੇਟਰ ਜੈਫ ਜੈਂਟਸ ਨੇ ਕਿਹਾ ਕਿ ਵਿਦੇਸ਼ੀ ਨਾਗਰਿਕਾਂ ਨੂੰ ਜਹਾਜ਼ &rsquoਚ ਸਵਾਰ ਹੋਣ ਤੋਂ ਪਹਿਲਾਂ ਪੂਰੇ ਟੀਕਾਕਰਨ ਨਾਲ ਹੀ ਤਿੰਨ ਦਿਨ ਪਹਿਲਾਂ ਨੈਗੇਟਿਵ ਕੋਰੋਨਾ ਜਾਂਚ ਰਿਪੋਰਟ ਦਿਖਾਉਣੀ ਪਵੇਗੀ। ਜੈਂਟਸ ਨੇ ਵਿਦੇਸ਼ੀ ਨਾਗਰਿਕਾਂ ਲਈ ਅਮਰੀਕਾ ਦੀ ਯਾਤਰਾ ਨੂੰ ਲੈ ਕੇ ਨਵੀਂ ਨੀਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਬਾਈਡਨ ਪ੍ਰਸ਼ਾਸਨ ਨੇ ਬਿਨਾਂ ਟੀਕਾ ਲਗਵਾਏ ਵਾਪਸ ਜਾਣ ਵਾਲੇ ਅਮਰੀਕੀ ਨਾਗਰਿਕਾਂ ਲਈ ਵੀ ਜਾਂਚ ਦੇ ਨਿਯਮ ਸਖ਼ਤ ਕੀਤੇ ਹਨ। ਅਜਿਹਾ ਲੋਕਾਂ ਨੂੰ ਯਾਤਰਾ ਸ਼ੁਰੂ ਕਰਨ ਤੋਂ ਇਕ ਦਿਨ ਪਹਿਲਾਂ ਤੇ ਅਮਰੀਕਾ ਪਹੁੰਚਣ ਦੇ ਇਕ ਦਿਨ ਦੇ ਅੰਦਰ ਕੋਰੋਨਾ ਜਾਂਚ ਕਰਵਾਉਣੀ ਪਵੇਗੀ।