image caption:

ਚਰਨਜੀਤ ਚੰਨੀ ਨੇ ਪੰਜਾਬ ਦੀਆਂ ਸਰਕਾਰੀ ਬੱਸਾਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਵਾਲੇ ਪੋਸਟਰ ਹਟਾਉਣ ਦੇ ਦਿੱਤੇ ਹੁਕਮ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਜਗ੍ਹਾ ਹੁਣ ਚਰਜਨੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਇਸ ਤਖ਼ਤਾ ਪਲਟ ਤੋਂ ਬਾਅਦ ਜਿੱਥੇ ਪੰਜਾਬ ਭਰ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਵਾਲੇ ਪੋਸਟਰ ਉਤਾਰੇ ਜਾ ਰਹੇ ਹਨ, ਹੁਣ ਉਥੇ ਹੀ ਹੁਣ ਸਰਕਾਰੀ ਬੱਸਾਂ ਤੋਂ ਵੀ ਕੈਪਟਨ ਅਮਰਿੰਦਰ ਸਿੰਘ ਤਸਵੀਰ ਵਾਲੇ ਪੋਸਟਰ ਉਤਾਰਣ ਦੇ ਹੁਕਮ ਦਿੱਤੇ ਗਏ ਹਨ। ਇਸ ਲਈ ਪੀ. ਆਰ. ਟੀ. ਸੀ . ਦੀਆਂ ਬੱਸਾਂ &rsquoਤੇ ਚੱਲ ਰਿਹਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੇਹਰੇ ਵਾਲੇ ਪ੍ਰਚਾਰ ਨੂੰ ਬੱਸਾਂ ਤੋਂ ਤੁਰੰਤ ਹਟਾਉਣ ਲਈ ਕਿਹਾ ਗਿਆ ਹੈ।