image caption:

ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸਿਜਦਾ ਕਰਨ ਖਟਕੜ ਕਲਾਂ ਜਾਣਗੇ ਮੁੱਖ ਮੰਤਰੀ ਚਰਨਜੀਤ ਚੰਨੀ

ਚੰਡੀਗੜ੍ਹ- ਪੰਜਾਬ ਦੇ ਨਵੇਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸਿਜਦਾ ਕਰਨ ਦੇ ਲਈ ਖਟਕੜ ਕਲਾਂ ਜਾ ਰਹੇ ਹਨ। ਹਲਕਾ ਇੰਚਾਰਜ ਸਤਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ 2 ਵਜੇ ਦੇ ਕਰੀਬ ਖਟਕੜ ਕਲਾਂ ਪਹੁੰਚਣਗੇ। ਇਸ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਲੀਡਰਸ਼ਿਪ ਉਨ੍ਹਾਂ ਦੇ ਸਵਾਗਤ ਲਈ ਮੌਜੂਦ ਰਹੇਗੀ। ਮੁੱਖ ਮੰਤਰੀ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਬੁੱਤ &rsquoਤੇ ਫੁੱਲ ਮਾਲਾ ਅਰਪਿਤ ਕਰਕੇ ਉਨ੍ਹਾਂ ਨੂੰ ਆਪਣੀ ਸ਼ਰਧਾਂਜਲੀ ਭੇਂਟ ਕਰਨਗੇ ਇਸ ਦੌਰਾਨ ਉਨ੍ਹਾਂ ਦੇ ਨਾਲ ਕਾਂਗਰਸ ਦੇ ਕਈ ਸੀਨੀਅਰ ਲੀਡਰ ਵੀ ਹੋਣਗੇ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਚਰਨਜੀਤ ਸਿੰਘ ਚੰਨੀ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਾਲਮੀਕਿ ਤੀਰਥ ਜਾ ਕੇ ਮੱਥਾ ਟੇਕਿਆ। ਵਾਪਸੀ ਵੇਲੇ ਉਨ੍ਹਾਂ ਨੇ ਡੇਰਾ ਸਰਵਨ ਦਾਸ ਸਚਖੰਡ ਬੱਲਾਂ ਜਲੰਧਰ ਵਿਖੇ ਵੀ ਪਹੁੰਚ ਕੇ ਸੰਤਾਂ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਚੰਨੀ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ।