image caption:

ਬੀਬੀ ਜਗੀਰ ਕੌਰ ਨੇ ਹਾਕੀ ਖਿਡਾਰੀ ਨੂੰ ਦਿੱਤਾ 5 ਲੱਖ ਰੁਪਏ ਦੀ ਸਨਮਾਨਿਤ ਰਾਸ਼ੀ ਦਾ ਚੈੱਕ

ਸੰਗਰੂਰ &ndash ਟੋਕੀਓ ਓਲੰਪਿਕ ਵਿੱਚੋਂ ਕਾਂਸੀ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਵਰਿੰਦਰ ਕੁਮਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਲੱਖ ਰੁਪਏ ਦੀ ਸਨਮਾਨਿਤ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਇਹ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਵਰਿੰਦਰ ਕੁਮਾਰ ਨੂੰ ਦਿੱਤਾ।
ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਟੀਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਵਿਸ਼ੇਸ਼ ਸਮਾਗਮ ਕਰਕੇ ਇੱਕ ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਸੀ, ਜਿਸ ਦੌਰਾਨ ਹਰ ਖਿਡਾਰੀ ਨੂੰ ਪੰਜ-ਪੰਜ ਲੱਖ ਰੁਪਏ ਦਿੱਤੇ ਗਏ ਸਨ। ਸ੍ਰੀ ਵਰਿੰਦਰ ਕੁਮਾਰ ਜੋ ਉਸ ਸਮੇਂ ਨਹੀਂ ਪੁੱਜ ਸਕੇ ਸਨ, ਨੂੰ ਅੱਜ ਸਨਮਾਨਿਤ ਰਾਸ਼ੀ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਪ੍ਰਦਰਸ਼ਨ ਨਾਲ ਪੂਰੇ ਦੇਸ਼ ਵਾਸੀਆਂ ਦਾ ਮਾਣ ਵਧਿਆ ਹੈ।