image caption:

ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਲਈ ਦੀਪ ਸਿੱਧੂ ’ਤੇ ਕੇਸ ਦਰਜ

 ਜਲੰਧਰ : ਜਲੰਧਰ ਪੁਲਿਸ ਨੇ ਪੰਜਾਬੀ ਗਾਇਕ ਤੇ ਅਦਾਕਾਰ ਦੀਪ ਸਿੱਧੂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ &rsquoਚ ਕੇਸ ਦਰਜ ਕੀਤਾ ਹੈ। ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲਣ ਦੇ ਬਿਆਨਾਂ &rsquoਤੇ ਪੰਜਾਬੀ ਗਾਇਕ ਦੀਪ ਸਿੱਧੂ ਖ਼ਿਲਾਫ਼ ਮਾਮਲਾ ਦਰਜ ਹੋਇਆ ਹੈ।
ਗਾਇਕ ਦੀਪ ਸਿੱਧੂ &rsquoਤੇ ਦੋਸ਼ ਹੈ ਕਿ ਉਨ੍ਹਾਂ ਨੇ ਇਕ ਵੀਡੀਓ &rsquoਚ ਵਾਲਮੀਕਿ ਅਤੇ ਰਵਿਦਾਸ ਭਾਈਚਾਰੇ ਦੇ ਲੋਕਾਂ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸ਼ਬਦ ਕਹੇ ਹਨ। ਇਹ ਵੀਡੀਓ ਇੰਟਰਨੈੱਟ ਮੀਡੀਆ &rsquoਤੇ ਵਾਇਰਲ ਹੋ ਗਈ ਹੈ। ਇਸ ਵੀਡੀਓ ਦਾ ਸਬੰਧਿਤ ਭਾਈਚਾਰੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਥਾਣਾ ਬਾਰਾਦਰੀ ਦੀ ਪੁਲਿਸ ਨੇ ਆਈਟੀ ਐਕਟ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ, ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਜੱਸੀ ਤੱਲਣ ਸਮੇਤ ਹੋਰ ਲੋਕਾਂ ਨੇ ਸਿੱਧੂ ਦੀ ਗਿ੍ਰਫ਼ਤਾਰੀ ਮੰਗੀ ਹੈ।