image caption:

ਕੈਪਟਨ ਦੇ ਦਿੱਲੀ ਵਿਚ ਡੇਰੇ ਨੇ ਪੰਜਾਬ ਵਿਚ ਸਿਆਸੀ ਹਲਚਲ ਮਚਾਈ

 ਚੰਡੀਗੜ੍ਹ : ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਪਾਰਟੀ ਤੋਂ ਖ਼ਫ਼ਾ ਦਿਸ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਜੀ-23 ਦੇ ਆਗੂਆਂ ਨਾਲ ਮੁਲਾਕਾਤ ਦੀ ਚਰਚਾ ਜ਼ੋਰਾਂ &rsquoਤੇ ਹੈ। ਕੈਪਟਨ ਤਿੰਨ ਦਿਨਾਂ ਤੋਂ ਦਿੱਲੀ ਵਿਚ ਹੀ ਡਟੇ ਹੋਏ ਹਨ। ਇਨ੍ਹਾਂ ਚਰਚਾਵਾਂ ਨੂੰ ਇਸ ਲਈ ਵੀ ਬਲ ਮਿਲ ਰਿਹਾ ਹੈ ਕਿਉਂਕਿ ਕੈਪਟਨ ਜਦੋਂ ਦਿੱਲੀ ਗਏ ਸਨ ਤਾਂ ਉਨ੍ਹਾਂ ਦੇ ਨਜ਼ਦੀਕੀ ਤੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਮਨੀਸ਼ ਤਿਵਾੜੀ ਕਾਂਗਰਸ ਦੇ ਜੀ-23 ਆਗੂਆਂ ਵਿਚ ਸ਼ਾਮਲ ਹਨ।