image caption:

ਅਮਰੀਕਾ ਨੇ ਅਫ਼ਗਾਨਿਸਤਾਨ ਤੋਂ ਫ਼ੌਜ ਦੀ ਵਾਪਸੀ ਤੋਂ ਬਾਅਦ ਪਹਿਲੀ ਵਾਰ ਤਾਲਿਬਾਨ ਨਾਲ ਗੱਲਬਾਤ ਦਾ ਕੀਤਾ ਐਲਾਨ

 ਵਾਸ਼ਿੰਗਟਨ: ਅਮਰੀਕਾ ਨੇ ਅਫ਼ਗਾਨਿਸਤਾਨ ਤੋਂ ਫ਼ੌਜ ਦੀ ਵਾਪਸੀ ਤੋਂ ਬਾਅਦ ਪਹਿਲੀ ਵਾਰ ਤਾਲਿਬਾਨ ਨਾਲ ਗੱਲਬਾਤ ਦਾ ਐਲਾਨ ਕੀਤਾ ਹੈ। ਵਿਦੇਸ਼ ਵਿਭਾਗ ਨੇ ਕਿਹਾ, ਅਮਰੀਕਾ ਸ਼ਨੀਵਾਰ ਤੋਂ ਤਾਲਿਬਾਨ ਨਾਲ ਆਪਣੀ ਪਹਿਲੀ ਨਿੱਜੀ ਗੱਲਬਾਤ ਕਰੇਗਾ। ਅਮਰੀਕੀ ਵਫ਼ਦ ਸ਼ਨੀਵਾਰ ਅਤੇ ਐਤਵਾਰ ਨੂੰ ਕਤਰ ਦੀ ਰਾਜਧਾਨੀ ਦੋਹਾ ਵਿੱਚ ਤਾਲਿਬਾਨ ਦੇ ਸੀਨੀਅਰ ਨੁਮਾਇੰਦਿਆਂ ਨਾਲ ਮੁਲਾਕਾਤ ਕਰੇਗਾ। ਅਗਸਤ ਵਿੱਚ, ਤਾਲਿਬਾਨ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਉੱਤੇ ਕਬਜ਼ਾ ਕਰ ਲਿਆ ਸੀ। ਇਸ ਤੋਂ ਬਾਅਦ ਅਮਰੀਕਾ ਨੇ ਅਫਗਾਨਿਸਤਾਨ ਤੋਂ ਆਪਣੀਆਂ ਫੌਜਾਂ ਵਾਪਸ ਬੁਲਾ ਲਈਆਂ ਸਨ।ਹੁਣ ਇਹ ਪਹਿਲੀ ਵਾਰ ਹੋਵੇਗਾ ਜਦੋਂ ਅਮਰੀਕਾ ਅਤੇ ਤਾਲਿਬਾਨ ਆਹਮੋ-ਸਾਹਮਣੇ ਹੋਣਗੇ।
ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, "ਅਸੀਂ ਤਾਲਿਬਾਨ 'ਤੇ ਔਰਤਾਂ ਸਮੇਤ ਸਾਰੇ ਅਫਗਾਨਾਂ ਦੇ ਅਧਿਕਾਰਾਂ ਦਾ ਸਤਿਕਾਰ ਕਰਨ ਅਤੇ ਵਿਆਪਕ ਸਮਰਥਨ ਨਾਲ ਇੱਕ ਸਮੁੱਚੀ ਸਰਕਾਰ ਬਣਾਉਣ ਲਈ ਦਬਾਅ ਪਾਵਾਂਗੇ।" ਹਾਲਾਂਕਿ, ਅਮਰੀਕਾ ਨੇ ਜ਼ੋਰ ਦੇ ਕੇ ਕਿਹਾ ਕਿ ਅਮਰੀਕਾ ਅਫਗਾਨਿਸਤਾਨ ਵਿੱਚ ਤਾਲਿਬਾਨ ਸ਼ਾਸਨ ਨੂੰ ਮਾਨਤਾ ਨਹੀਂ ਦੇ ਰਿਹਾ।