image caption:

ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਆਪਣੀ ਸੰਪਤੀ ਦਾ ਵੇਰਵਾ ਕੀਤਾ ਪੇਸ਼

 ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਅਸਾਧਾਰਨ ਸੰਪਤੀ ਦੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ &lsquoਚ ਆਪਣੀ ਸੰਪਤੀ ਦੇ ਵੇਰਵੇ ਪੇਸ਼ ਕੀਤੇ। ਸੈਣੀ ਨੇ ਕਿਹਾ ਕਿ ਵਿਭਾਗ ਨੂੰ ਸਾਰੀ ਸੰਪਤੀ ਬਾਰੇ ਜਾਣਕਾਰੀ ਦਿੱਤੀ ਗਈ ਸੀ। ਇਸ ਨੂੰ ਰਿਕਾਰਡ &lsquoਤੇ ਲੈਂਦਿਆਂ ਹਾਈਕੋਰਟ ਨੇ ਸੈਣੀ ਦੀ ਜ਼ਮਾਨਤ ਜਾਰੀ ਰੱਖਦਿਆਂ ਸੁਣਵਾਈ 6 ਜਨਵਰੀ ਤੱਕ ਮੁਲਤਵੀ ਕਰ ਦਿੱਤੀ।

ਸਾਬਕਾ ਡੀਜੀਪੀ ਦੇ ਵਕੀਲ ਸੰਤ ਪਾਲ ਸਿੱਧੂ ਨੇ ਦੱਸਿਆ ਕਿ ਸੈਣੀ ਨੇ ਜੋ ਵੀ ਜਾਇਦਾਦ ਵੇਚੀ ਹੈ, ਵਿਭਾਗ ਨੂੰ ਜਾਣਕਾਰੀ ਦੇਣ ਤੋਂ ਬਾਅਦ ਹੀ ਵੇਚੀ ਅਤੇ ਆਈਟੀਆਰ ਹਾਈ ਕੋਰਟ ਦੇ ਹਵਾਲੇ ਕਰ ਦਿੱਤੀ ਹੈ। ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਦੀ ਤਰਫੋਂ ਸੀਨੀਅਰ ਵਕੀਲ ਆਰਐਸ ਬੈਂਸ ਪੇਸ਼ ਹੋਏ।