image caption:

ਆਰੀਅਨ ਖ਼ਾਨ ਦੀ ਜ਼ਮਾਨਤ ਪਟੀਸ਼ਨਾਂ 'ਤੇ 13 ਅਕਤੂਬਰ ਨੂੰ ਹੋਵੇਗੀ ਸੁਣਵਾਈ

 ਮੁੰਬਈ: ਕਰੂਜ਼ ਡਰੱਗਜ਼ ਮਾਮਲੇ 'ਚ ਮੁੰਬਈ ਦੀ ਸਭ ਤੋਂ ਵੱਡੀ ਆਰਥਰ ਰੋਡ ਜੇਲ੍ਹ ਵਿੱਚ ਬੰਦਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਦੀ ਸੋਮਵਾਰ ਨੂੰ ਸੈਸ਼ਨ ਕੋਰਟ ਵਿੱਚ ਸੁਣਵਾਈ ਹੋਈ। ਸੈਸ਼ਨ ਕੋਰਟ ਨੇ ਬੁੱਧਵਾਰ ਤੱਕ ਐਨਸੀਬੀ ਤੋਂ ਜਵਾਬ ਮੰਗਿਆ ਹੈ। ਹੁਣ ਵਿਸ਼ੇਸ਼ ਐਨਡੀਪੀਐਸ ਅਦਾਲਤ  ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਅਗਲ ਸੁਣਵਾਈ 13 ਅਕਤੂਬਰ ਨੂੰ ਦੁਪਹਿਰ 2.45 ਵਜੇ ਹੋਵੇਗੀ। ਬੀਤੇ ਸ਼ਨੀਵਾਰ ਨੂੰ ਮੈਜਿਸਟ੍ਰੇਟ ਕੋਰਟ ਨੇ ਆਰੀਅ ਖਾਨ, ਮੁਨਮੁਨ ਧਮੇਚਾ ਅਤੇ ਅਰਬਾਜ਼ ਮਰਚੈਂਟ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਕੋਰਟ ਨੇ ਆਰੀਅਨ ਸਣੇ ਸਾਰੇ ਹੀ ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਐਨਡੀਪੀਐਸ  ਦੀ ਜਿਨ੍ਹਾਂ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਧਰਾਵਾਂ ਵਿੱਚ ਜ਼ਮਾਨਤ ਦੇਣ ਤੇ ਸੁਣਵਾਈ ਕਰਨ ਦਾ ਅਧਿਕਾਰ ਉਨ੍ਹਾਂ ਕੋਲ ਨਹੀਂ ਹੈ।