image caption:

ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ

 ਲਖੀਮਪੁਰ ਖੀਰੀ,- ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਲੰਘੀ ਦੇਰ ਰਾਤ ਇੱਥੇ ਅਦਾਲਤ &rsquoਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਤਿੰਨ ਅਕਤੂਬਰ ਦੀ ਲਖੀਮਪੁਰ ਖੀਰੀ ਦੀ ਘਟਨਾ ਦੇ ਸਬੰਧ &rsquoਚ 14 ਦਿਨ ਲਈ ਨਿਆਇਕ ਹਿਰਾਸਤ &rsquoਚ ਜੇਲ੍ਹ ਭੇਜ ਦਿੱਤਾ ਗਿਆ ਹੈ।

ਸੀਨੀਅਰ ਅਧਿਕਾਰੀ ਐੱਸਪੀ ਯਾਦਵ ਨੇ ਦੱਸਿਆ ਕਿ ਇਸ ਘਟਨਾ ਦੇ ਸਬੰਧ &rsquoਚ ਸਿੱਟ ਨੇ ਆਸ਼ੀਸ਼ ਮਿਸ਼ਰਾ ਤੋਂ 12 ਘੰਟੇ ਪੁੱਛ ਪੜਤਾਲ ਤੋਂ ਬਾਅਦ ਉਸ ਨੂੰ ਅਦਾਲਤ &rsquoਚ ਪੇਸ਼ ਕੀਤਾ। ਇਸ ਤੋਂ ਪਹਿਲਾਂ ਸਿਹਤ ਮਾਹਿਰਾਂ ਦੀ ਟੀਮ ਨੇ ਆਸ਼ੀਸ਼ ਦਾ ਡਾਕਟਰੀ ਮੁਆਇਨਾ ਕੀਤਾ। ਉਨ੍ਹਾਂ ਕਿਹਾ ਕਿ ਆਸ਼ੀਸ਼ ਮਿਸ਼ਰਾ ਦੇ ਪੁਲੀਸ ਰਿਮਾਂਡ ਸਬੰਧੀ ਅਰਜ਼ੀ ਜੁਡੀਸ਼ਲ ਮੈਜਿਸਟਰੇਟ ਕੋਲ ਦਾਖਲ ਕੀਤੀ ਗਈ ਹੈ ਤੇ ਅਦਾਲਤ ਨੇ ਇਸ ਦੀ ਸੁਣਵਾਈ ਭਲਕੇ ਸਵੇਰੇ 11 ਵਜੇ ਤੈਅ ਕੀਤੀ ਹੈ। ਆਸ਼ੀਸ਼ ਮਿਸ਼ਰਾ &rsquoਤੇ ਦੋਸ਼ ਲਾਏ ਗਏ ਹਨ ਉਹ ਉਨ੍ਹਾਂ ਵਾਹਨਾਂ &rsquoਚੋਂ ਇੱਕ &rsquoਚ ਸਵਾਰ ਸੀ ਜਿਨ੍ਹਾਂ ਨੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਨੂੰ ਦਰੜਿਆ ਹੈ। ਕਿਸਾਨ ਆਗੂ ਤੇ ਵਿਰੋਧੀ ਪਾਰਟੀਆਂ ਆਸ਼ੀਸ਼ ਮਿਸ਼ਰਾ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੀਆਂ ਸਨ ਪਰ ਮੰਤਰੀ ਤੇ ਉਸ ਦਾ ਪੁੱਤਰ ਦੋਸ਼ਾਂ ਤੋਂ ਇਨਕਾਰ ਕਰ ਰਹੇ ਸਨ।