image caption:

ਪੰਜਾਬ ਕੈਬਨਿਟ ਨੇ ਰਜੀਆ ਸੁਲਤਾਨਾ ਦਾ ਅਸਤੀਫਾ ਕੀਤਾ ਨਾਮਨਜ਼ੂਰ

 ਚੰਡੀਗੜ੍ਹ,- ਪੰਜਾਬ ਕਾਂਗਰਸ ਵਿੱਚ ਵਧੇ ਅੰਦਰੂਨੀ ਕਲੇਸ਼ ਦੇ ਚਲਦਿਆਂ ਸਿੱਧੂ ਤੇ ਰਜ਼ੀਆ ਸੁਲਤਾਨਾ ਨੇ  ਆਪਣਾ-ਆਪਣਾ ਅਹੁਦਾ ਛੱਡਣ ਦਾ ਐਲਾਨ ਕਰਦੇ ਹੋਏ ਅਸਤੀਫ਼ਾ ਭੇਜ ਦਿੱਤਾ ਸੀ, ਪਰ ਅੱਜ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੇ ਪੰਜਾਬ ਮੰਤਰੀ ਮੰਡਲ ਦੀ ਬੈਠਕ &rsquoਚ ਹਾਜ਼ਰੀ ਭਰੀ, ਜਿਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਹ ਹੁਣ ਵਾਪਸੀ ਕਰ ਰਹੇ ਨੇ।
ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਦੇ ਡੀ ਜੀ ਪੀ ਅਤੇ ਏ ਜੀ ਪੀ ਦੀ ਨਿਯੁਕਤੀ ਦੇ ਵਿਰੋਧ &rsquoਚ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੀ ਪੰਜਾਬ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਰਜੀਆ ਸੁਲਤਾਨਾ ਨੇ ਵੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਪਰ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਰਜੀਆ ਸੁਲਤਾਨਾ ਹਾਜ਼ਰ ਹਨ।