image caption:

ਤਾਲਿਬਾਨ ਅਫਗਾਨਿਸਤਾਨ ਵਿਚ ਸਮਾਵੇਸ਼ੀ ਸਰਕਾਰ ਬਣਾਉਣ ਲਈ ਤਿਆਰ

 ਕਾਬੁਲ- ਤਾਲਿਬਾਨ ਦੇ ਬੁਲਾਰੇ ਸੁਹੈਲ ਸ਼ਾਹੀਨ ਨੇ ਕਤਰ ਦੀ ਰਾਜਧਾਨੀ ਦੋਹਾ ਵਿਚ ਕਿਹਾ ਕਿ ਤਾਲਿਬਾਨ ਅਫਗਾਨਿਸਤਾਨ ਵਿਚ ਸਮਾਵੇਸ਼ੀ ਸਰਕਾਰ ਬਣਾਉਣ ਲਈ ਤਿਆਰ ਹੈ। ਲੇਕਿਨ ਚੋਣਾਂ ਦੇ ਲਈ ਤਿਆਰ ਨਹੀਂ। ਸ਼ਾਹੀਨ ਨੇ ਕਿਹਾ ਕਿ ਤਾਲਿਬਾਨ ਦੇ ਕਰਜਵਾਹਕ ਸਰਕਾਰ ਵਿਚ ਪੁਰਾਤਨ ਘੱਟ ਗਿਣਤੀ ਭਾਈਚਾਰੇ ਨੂੰ ਸ਼ਾਮਲ ਕੀਤਾ ਹੈ ਅਤੇ ਜਲਦ ਹੀ ਔਰਤਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।
ਔਰਤਾਂ ਅਤੇ ਗੈਰ ਤਾਲਿਬਾਨੀਆਂ ਨੂੰ ਸਰਕਾਰ ਵਿਚ ਸ਼ਾਮਲ ਨਹੀਂ ਕੀਤੇ ਜਾਣ ਨੂੰ ਲੈ ਕੇ ਤਾਲਿਬਾਨ ਦੀ ਦੂਜੇ ਦੇਸ਼ਾਂ ਦੇ ਨਾਲ ਹੀ ਅਫਗਾਨਿਸਤਾਨ ਦੇ ਲੋਕਾਂ ਨੇ ਵੀ ਆਲੋਚਨਾ ਕੀਤੀ ਹੈ। ਦੱਸਣਯੋਗ ਹੈ ਕਿ ਤਾਲਿਬਾਨ ਦੇ ਕਾਰਜਵਾਹਕ ਵਿਦੇਸ਼ ਮੰਤਰੀ ਆਮਿਰ ਖਾਨ ਮੁਤਾਕੀ ਦੀ ਅਗਵਾਈ ਵਿਚ ਇੱਕ ਪ੍ਰਤੀਨਿਧੀ ਮੰਡਲ ਦੋਹਾ ਵਿਚ ਅਮਰੀਕੀ ਪ੍ਰਤੀਨਿਧੀਆਂ ਦੇ ਨਾਲ ਗੱਲਬਾਤ ਕਰ ਰਿਹਾ ਹੈ।