image caption:

ਪੰਜਾਬ ਦੇ ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਸੋਨੀਆ ਗਾਂਧੀ ਚੋਣਾਂ ਤੋਂ ਬਾਅਦ ਕਰੇਗੀ: ਰਾਵਤ

ਨਵੀ ਦਿੱਲੀ- ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਰਮਿਆਨ ਕੋਈ ਵਿਵਾਦ ਨਹੀਂ ਹੈ ਤੇ ਦੋਵੇਂ ਅਗਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਮਿਲ ਕੇ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਚੋਣਾਂ ਤੋਂ ਬਾਅਦ ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਰੇਗੀ। ਨਵਜੋਤ ਸਿੱਧੂ ਦੇ ਅਸਤੀਫੇ ਬਾਰੇ ਪੁੱਛੇ ਜਾਣ &rsquoਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਵਜੋਤ ਸਿੱਧੂ ਦਾ ਅਸਤੀਫਾ ਦੇਖਿਆ ਤਕ ਨਹੀਂ ਪਰ ਇਸ ਬਾਰੇ ਸਿਰਫ ਅਖਬਾਰਾਂ ਰਾਹੀਂ ਹੀ ਜਾਣਕਾਰੀ ਮਿਲੀ ਹੈ। ਉਨ੍ਹਾਂ ਸਾਫ ਸ਼ਬਦਾਂ ਵਿਚ ਕਿਹਾ ਕਿ ਸਿੱਧੂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਗਿਆ। ਚੰਨੀ ਦੇ ਲੜਕੇ ਦੇ ਵਿਆਹ ਸਮਾਗਮ ਵਿਚ ਸਿੱਧੂ ਦੇ ਸ਼ਾਮਲ ਨਾ ਹੋਣ &rsquoਤੇ ਉਨ੍ਹਾਂ ਕਿਹਾ ਕਿ ਜੇ ਕੋਈ ਵਿਵਾਦ ਹੈ ਵੀ ਤਾਂ ਉਹ ਪਾਰਟੀ ਅੰਦਰ ਹੀ ਸੁਲਝਾ ਲਿਆ ਜਾਵੇਗਾ।