image caption:

ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ 3 ਪੰਜਾਬੀ ਜਵਾਨਾਂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 50-50 ਲੱਖ ਸਹਾਇਤਾ ਦਾ ਐਲਾਨ

 ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੰਮੂ ਦੇ ਪੁਣਛ ਵਿੱਚ ਅੱਤਵਾਦੀਆਂ ਨਾਲ ਮੁਠਭੇੜ ਵਿੱਚ ਸ਼ਹੀਦ ਹੋਏ ਪੰਜਾਬ ਦੇ ਤਿੰਨ ਜਵਾਨਾਂ ਸ਼ਹੀਦ ਸੂਬੇਦਾਰ ਜਸਵਿੰਦਰ ਸਿੰਘ , ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਪੰਜਾਬ ਵਾਸੀ ਸ਼ਹੀਦਾਂ ਵਿੱਚ ਸੂਬੇਦਾਰ ਜਸਵਿੰਦਰ ਸਿੰਘ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ, ਸਿਪਾਹੀ ਗੱਜਣ ਸਿੰਘ ਰੋਪੜ ਦੇ ਪਿੰਡ ਪੰਚਰੰਡਾ ਅਤੇ ਸਿਪਾਹੀ ਮਨਦੀਪ ਸਿੰਘ ਬਟਾਲਾ ਦੇ ਪਿੰਡ ਚੱਠਾ ਦੇ ਹਨ। ਜੰਮੂ ਵਿੱਚ ਅੱਤਵਾਦੀਆਂ ਨੇ ਸੋਮਵਾਰ ਸਵੇਰੇ ਫੌਜੀ ਟੁਕੜੀ 'ਤੇ ਹਮਲਾ ਕਰ ਦਿੱਤਾ ਸੀ। ਇਸ ਵਿੱਚ ਫੌਜ ਦੇ ਜੇਸੀਓ ਸਣੇ 5 ਜਵਾਨ ਸ਼ਹੀਦ ਹੋ ਗਏ ਸਨ।