image caption:

ਸੰਯੁਕਤ ਕਿਸਾਨ ਮੋਰਚੇ ਨੇ ਆਸ਼ੀਸ਼ ਮਿਸ਼ਰਾ ਦੀ ਗਿ੍ਰਫ਼ਤਾਰੀ ਲਈ ਲਾਈਆਂ ਧਾਰਾਵਾਂ ਉਪਰ ਚੁੱਕੇ ਸਵਾਲ

 ਨਵੀਂ ਦਿੱਲੀ- ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ &lsquoਟੇਨੀ&rsquo ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਗਿ੍ਰਫ਼ਤਾਰੀ ਲਈ ਲਾਈਆਂ ਧਾਰਾਵਾਂ ਉਪਰ ਸਵਾਲ ਉਠਾਉਂਦਿਆਂ ਕਿਹਾ ਕਿ ਅਜੈ ਮਿਸ਼ਰਾ ਦੇ ਕੇਂਦਰੀ ਵਜ਼ਾਰਤ ਵਿਚ ਰਹਿੰਦਿਆਂ ਇਸ ਕੇਸ &rsquoਚ ਨਿਰਪੱਖ ਜਾਂਚ ਮੁਸ਼ਕਲ ਹੈ। ਕਿਸਾਨ ਆਗੂਆਂ ਨੇ ਘਟਨਾ ਵਾਲੀ ਥਾਂ ਤੋਂ ਸਬੂਤਾਂ ਨਾਲ ਛੇੜਛਾੜ ਕੀਤੇ ਜਾਣ ਦੇ ਖਦਸ਼ੇ ਵੀ ਪ੍ਰਗਟਾਏ ਹਨ। ਮੋਰਚੇ ਨੇ ਕੇਂਦਰ ਸਰਕਾਰ ਨੂੰ ਅਜੈ ਮਿਸ਼ਰਾ ਨੂੰ ਕੇਂਦਰੀ ਵਜ਼ਾਰਤ ਵਿਚੋਂ ਬਰਖ਼ਾਸਤ ਕਰਨ ਲਈ 11 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੋਇਆ ਹੈ, ਜਿਸ ਮਗਰੋਂ ਮੋਰਚੇ ਵੱਲੋਂ ਕੌਮੀ ਪੱਧਰ ਦਾ ਸੰਘਰਸ਼ ਵਿੱਢਿਆ ਜਾਵੇਗਾ।
ਮੋਰਚੇ ਦੇ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਅਜੈ ਮਿਸ਼ਰਾ ਦਾ ਮੋਦੀ ਸਰਕਾਰ ਵਿਚ ਮੰਤਰੀ ਬਣੇ ਰਹਿਣਾ ਸਮਝ ਤੋਂ ਪਰੇ ਹੈ। ਉਨ੍ਹਾਂ ਕਿਹਾ ਕਿ ਰਾਜ ਮੰਤਰੀ ਦੀ ਦੁਸ਼ਮਣੀ ਤੇ ਨਫ਼ਤਰ ਭੜਕਾਉਣ, ਅਪਰਾਧਿਕ ਸਾਜ਼ਿਸ਼ ਤੇ ਕਥਿਤ ਕਾਤਲਾਂ ਨੂੰ ਪਨਾਹ ਦੇਣ ਅਤੇ ਨਿਆਂ &rsquoਚ ਰੁਕਾਵਟ ਪਾਉਣ &rsquoਚ ਕਥਿਤ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਵਜੋਂ ਅਜੈ ਮਿਸ਼ਰਾ ਦੇ ਮੋਦੀ ਸਰਕਾਰ ਵਿਚ ਰਹਿਣ ਨਾਲ ਨਿਰਪੱਖ ਜਾਂਚ ਮੁਸ਼ਕਲ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਕਿਸਾਨ ਕਤਲੇਆਮ ਦੀ ਜਾਂਚ ਵਿਚ ਸਹਿਯੋਗ ਨਾ ਕਰਨ ਦੇ ਆਧਾਰ &rsquoਤੇ ਗਿ੍ਰਫ਼ਤਾਰ ਕੀਤਾ ਗਿਆ ਹੈ। ਸ਼ੁਰੂਆਤੀ ਸੰਮਨ 160 ਸੀ.ਆਰ.ਪੀ.ਸੀ. ਦੇ ਸਨ, ਜੋ ਗਵਾਹਾਂ ਲਈ ਹਨ, ਜਿਸ ਤੋਂ ਸਾਫ਼ ਹੈ ਕਿ ਆਸ਼ੀਸ਼ ਨੂੰ ਨਿਰਦੋਸ਼ ਕਿਸਾਨਾਂ ਦੇ ਕਥਿਤ ਦੋਸ਼ੀ ਵਜੋਂ ਨਹੀਂ ਲਿਆ ਜਾ ਰਿਹਾ। ਇਸ ਕਾਰਨ ਐੱਸ.ਆਈ.ਟੀ. ਦੀ ਜਾਂਚ ਪ੍ਰਕਿਰਆ &rsquoਤੇ ਭਰੋਸਾ ਨਹੀਂ ਹੁੰਦਾ। ਕਿਸਾਨ ਆਗੂਆਂ ਗੁਰਨਾਮ ਸਿੰਘ ਚੜੂਨੀ ਤੇ ਜਗਜੀਤ ਸਿੰਘ ਡੱਲੇਵਾਲ ਨੇ ਸਬੂਤ ਸੁਰੱਖਿਅਤ ਕਰਨ ਤੇ ਰਿਪੋਰਟ ਸਿੱਧੀ ਸੁਪਰੀਮ ਕੋਰਟ ਨੂੰ ਦੇਣ ਦੀ ਅਪੀਲ ਕੀਤੀ ਹੈ।