image caption:

ਜਲੰਧਰ 'ਚ ਕਿਸਾਨਾਂ ਵੱਲੋਂ ਕੀਤਾ ਗਿਆ ਕੇਜਰੀਵਾਲ ਦੀ ਮੀਟਿੰਗ ਦਾ ਵਿਰੋਧ, ਫਾੜੇ ਗਏ ਪੋਸਟਰ

 ਜਲੰਧਰ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਦੇ ਹਾਈਵੇ ਤੇ ਬਾਠ ਕਾਸਲ ਰਿਸੋਰਟਸ ਵਿੱਚ ਵਪਾਰੀਆਂ ਦੇ ਨਾਲ ਮੀਟਿੰਗ ਕਰਨ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਦਾ ਵਿਰੋਧ ਕਰਨ ਦੇ ਲਈ ਵੱਖ ਵੱਖ ਕਿਸਾਨ ਜਥੇਬੰਦੀਆਂ ਬਾਠ ਕੈਸਲ ਦੇ ਬਾਹਰ ਪਹੁੰਚ ਚੁੱਕੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਮੁੱਖਮੰਤਰੀ ਪਹਿਲੇ ਦੱਸਣ ਕਿ ਪਾਣੀ ਦੇ ਮੁੱਦੇ ਨੂੰ ਲੈ ਕੇ ਉਨ੍ਹਾਂ ਦਾ ਕੀ ਫ਼ੈਸਲਾ ਹੈ ਅਤੇ ਦਿੱਲੀ ਦੇ ਵਿੱਚ ਪ੍ਰਦੂਸ਼ਣ ਨੂੰ ਲੈ ਕੇ ਹਰ ਵਾਰ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਨੂੰ ਕਸੂਰਵਾਰ ਗਿਣਦੇ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਵਰਕਰ ਨੇ ਕਿਸਾਨਾਂ ਦੇ ਨਾਲ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤੀ ਉਸ ਤੋਂ ਬਾਅਦ ਕਿਸਾਨਾਂ ਵੱਲੋਂ ਪ੍ਰਦਰਸ਼ਨ ਹੋਰ ਤੇਜ਼ ਕਰ ਦਿੱਤਾ ਗਿਆ। ਜਿਸ ਦੇ ਵਿਚ ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਬੈਨਰ ਪਾੜ ਦਿੱਤੇ ਗਏ ਅਤੇ ਨੈਸ਼ਨਲ ਹਾਈਵੇ ਜਾਮ ਇਹ ਕਰ ਦਿੱਤਾ ਗਿਆ ਸੀ ਉਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।