image caption:

200 ਕਰੋੜ ਮਨੀ ਲਾਂਡਰਿੰਗ ਮਾਮਲੇ ਵਿਚ ਅਭਿਨੇਤਰੀ ਨੋਰਾ ਫਤੇਹੀ ਜਾਂਚ ਦੇ ਘੇਰੇ ਵਿਚ

 ਨਵੀਂ ਦਿੱਲੀ- : ਆਪਣੇ ਹੁਸਨ ਅਤੇ ਡਾਂਸ ਨੂੰ ਲੈ ਕੇ ਅਕਸਰ ਚਰਚਾ ਵਿੱਚ ਰਹਿਣ ਵਾਲੀ ਬਾਲੀਵੁਡ ਅਦਾਕਾਰਾ ਨੋਰਾ ਫਤੇਹੀ ਮੁਸੀਬਤ &rsquoਚ ਘਿਰ ਸਕਦੀ ਐ, ਕਿਉਂਕਿ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਮਾਮਲੇ ਵਿੱਚ ਉਸ ਦਾ ਨਾਮ ਆ ਰਿਹਾ ਹੈ। ਇਸ ਦੇ ਚਲਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਮਨੀ ਲਾਂਡਰਿੰਗ ਮਾਮਲੇ ਨੂੰ ਲੈ ਕੇ ਈ.ਡੀ. ਬਾਲੀਵੁਡ ਅਦਾਕਾਰਾ ਜੈਕਲੀਨ ਫਰਨਾਂਡਿਸ ਕੋਲੋਂ ਵੀ ਪੁੱਛਗਿੱਛ ਕਰ ਚੁੱਕੀ ਹੈ। ਇਸ ਦੌਰਾਨ ਉਸ ਨੇ ਕਈ ਖੁਲਾਸੇ ਕੀਤੇ ਸਨ। ਜੈਕਲੀਨ ਕੋਲੋਂ ਇੱਕ ਗਵਾਹ ਦੇ ਤੌਰ &rsquoਤੇ ਪੰਜ ਘੰਟੇ ਪੁੱਛਗਿੱਛ ਕੀਤੀ ਗਈ ਸੀ।