image caption:

ਰਾਜਾ ਵੜਿੰਗ ਵੱਲੋਂ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਸ਼ਨੀਵਾਰ ਨੂੰ ਕੰਮ ਕਰਨ ਅਤੇ ਸਾਰੇ 32 ਡ੍ਰਾਈਵਿੰਗ ਟੈਸਟ ਟਰੈਕ ਖੋਲ੍ਹਣ ਦੀ ਹਦਾਇਤ

ਜਲੰਧਰ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) - ਸ਼ਨੀਵਾਰ ਨੂੰ ਵੀ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਜਾਣਗੇ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਨਿੱਜੀ ਵੱਟਸਐਪ &lsquoਤੇ ਸ਼ਿਕਾਇਤਾਂ ਮਿਲਣ ਪਿੱਛੋਂ ਰਾਜਾ ਵੜਿੰਗ ਦੀ ਅਧਿਕਾਰੀਆਂ ਨੂੰ ਤਾੜਨਾ ਲੋਕਾਂ ਦੀ ਸੌਖ ਲਈ ਡਰਾਈਵਿੰਗ ਲਾਇਸੈਂਸ ਬਣਾਉਣ ਲਈ 30 ਦਿਨ ਦੀ ਸਮਾਂ ਹੱਦ ਵਧਾ ਕੇ 45 ਦਿਨ ਕੀਤੀ ਸਮਾਰਟ ਡਰਾਈਵਿੰਗ ਲਾਇਸੈਂਸ ਬਣਾਉਣ ਵਾਲੀ ਕੇਂਦਰੀਕ੍ਰਿਤ ਕੰਪਨੀ ਨੂੰ ਦੇਰੀ ਕਰਨ &lsquoਤੇ ਲੱਗੇਗਾ ਜੁਰਮਾਨਾ ਲਾਇਸੈਂਸਧਾਰਕਾਂ ਲਈ ਡਾਕਘਰਾਂ ਤੋਂ ਲਾਇਸੈਂਸ ਪ੍ਰਾਪਤ ਕਰਨ ਦਾ ਸਮਾਂ 7 ਤੋਂ ਵਧਾ ਕੇ 15 ਦਿਨ ਕਰਨ ਲਈ ਕਿਹਾ ਮੰਤਰੀ ਨੇ ਮੁਸ਼ਕਲਾਂ ਹੱਲ ਕਰਕੇ ਸ਼ਿਕਾਇਤਕਰਤਾਵਾਂ ਨੂੰ ਦਿੱਤੀ ਫ਼ੋਨ &lsquoਤੇ ਜਾਣਕਾਰੀ ਸ੍ਰੀ ਮੁਕਤਸਰ ਸਾਹਿਬ ਵਿਖੇ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਲੱਗੇਗਾ ਪਲੇਠਾ &ldquoਵਿਸ਼ੇਸ਼ ਮੇਲਾ&rdquo ਜ਼ਿਲ੍ਹਾ ਪੱਧਰ &lsquoਤੇ ਇੱਕ ਦਿਨਾ &ldquoਵਿਸ਼ੇਸ਼ ਮੇਲੇ&rdquo ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਹੋਣਗੀਆਂ ਜਾਰੀ  ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ, ਪਿਛਲੇ ਦਿਨੀਂ ਜਾਰੀ ਕੀਤੇ ਨਿੱਜੀ ਵੱਟਸਐਪ ਨੰਬਰ ਉਪਰ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫ਼ਿਕੇਟਾਂ ਅਤੇ ਹਾਈ ਸਕਿਊਰਿਟੀ ਨੰਬਰਾਂ ਪਲੇਟਾਂ ਵਿੱਚ ਦੇਰੀ ਅਤੇ ਲੰਬਤ ਮਾਮਲਿਆਂ ਦੀਆਂ ਸ਼ਿਕਾਇਤਾਂ ਮਿਲਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਇਸ ਪ੍ਰਕਿਰਿਆ ਨੂੰ ਸਮਾਂਬੱਧ, ਦਰੁਸਤ ਅਤੇ ਤੇਜ਼ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ।

ਪੰਜਾਬ ਸਿਵਲ ਸਕੱਤਰੇਤ ਵਿਖੇ ਸ੍ਰੀ ਰਾਜਾ ਵੜਿੰਗ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਉਹ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਸ਼ਨੀਵਾਰ ਨੂੰ ਕੰਮ ਕਰਨ ਅਤੇ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਸਾਰੇ 32 ਡਰਾਈਵਿੰਗ ਟੈਸਟ ਟ੍ਰੈਕ ਖੋਲ੍ਹ ਕੇ ਰੱਖਣ। ਉਨ੍ਹਾਂ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਬਿਨੈਕਾਰ ਨੂੰ ਪਸੰਦੀਦਾ ਥਾਂ ਅਤੇ ਤਰੀਕ ਚੁਣਨ ਵਾਸਤੇ 30 ਦਿਨ ਦੀ ਦਿੱਤੀ ਗਈ ਸਮਾਂ ਹੱਦ ਨੂੰ ਵਧਾ ਕੇ 45 ਦਿਨ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਅਮਰਬੀਰ ਸਿੰਘ ਸਿੱਧੂ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮਨਜੀਤ ਸਿੰਘ, ਟੈਕਨੀਕਲ ਡਾਇਰੈਕਟਰ ਐਨ.ਆਈ.ਸੀ. ਸ. ਤਰਮਿੰਦਰ ਸਿੰਘ, ਸਮਾਰਟ ਚਿੱਪ ਕੰਪਨੀ ਦੇ ਜ਼ੋਨਲ ਹੈਡ ਸ. ਅਮਰਪਾਲ ਸਿੰਘ, ਜਨਰਲ ਪੋਸਟ ਆਫ਼ਿਸ ਤੋਂ ਪੋਸਟਲ ਡਿਵੀਜ਼ਨ ਮੈਨੇਜਰ ਸ੍ਰੀ ਭਾਨੂ ਸਹਾਏ ਕਾਲੀਆ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਸ਼ਾਮਲ ਰਹੇ। ਟਰਾਂਸਪੋਰਟ ਵਿਭਾਗ ਵੱਲੋਂ ਸਮਾਰਟ ਡਰਾਈਵਿੰਗ ਲਾਈਸੈਂਸ ਬਣਾਉਣ ਵਾਲੀ ਚੰਡੀਗੜ੍ਹ ਸਥਿਤ ਕੇਂਦਰੀਕ੍ਰਿਤ ਕੰਪਨੀ &ldquoਸਮਾਰਟ ਚਿੱਪ&rdquo ਨੂੰ ਡਰਾਈਵਿੰਗ ਲਾਈਸੈਂਸ ਬਣਾਉਣ ਦੀ ਤਿੰਨ ਦਿਨ ਦੀ ਨਿਰਧਾਰਤ ਸਮਾਂ ਹੱਦ ਮੁਤਾਬਕ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀ ਰਾਜਾ ਵੜਿੰਗ ਨੇ ਟਰਾਂਸ ਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕੰਪਨੀ ਵੱਲੋਂ ਦੇਰੀ ਕਰਨ &lsquoਤੇ ਜੁਰਮਾਨਾ ਲਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਤਰ੍ਹਾਂ ਟਰਾਂਸਪੋਰਟ ਮੰਤਰੀ ਨੇ ਪੋਸਟਲ ਅਧਿਕਾਰੀਆਂ ਨੂੰ ਸੂਬੇ ਦੇ ਡਾਕਘਰਾਂ ਤੋਂ ਲੋਕਾਂ ਨੂੰ ਲਾਈਸੈਂਸ ਪ੍ਰਾਪਤ ਕਰਨ ਦਾ 7 ਦਿਨ ਦਾ ਸਮਾਂ ਵਧਾ ਕੇ 15 ਦਿਨ ਕਰਨ ਲਈ ਚਾਰਾਜੋਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਡਾਕਘਰਾਂ ਤੋਂ ਲੋਕਾਂ ਨੂੰ ਡਰਾਈਵਿੰਗ ਲਾਈਸੈਂਸ ਪ੍ਰਾਪਤ ਕਰਨ ਦਾ ਸਮਾਂ 15 ਦਿਨ ਕਰ ਦਿੱਤਾ ਜਾਂਦਾ ਹੈ ਤਾਂ ਲਾਈਸੈਂਸ ਨਾ ਮਿਲਣ ਆਦਿ ਦੀਆਂ ਸ਼ਿਕਾਇਤਾਂ ਵਿੱਚ ਜ਼ਾਹਰਾ ਤੌਰ &lsquoਤੇ ਵੱਡੀ ਕਮੀ ਆਵੇਗੀ।

ਵੱਟਸਐਪ ਨੰਬਰ &lsquoਤੇ ਮਿਲੀਆਂ ਸ਼ਿਕਾਇਤਾਂ ਦਾ ਹੱਲ ਕਰਨ ਉਪਰੰਤ ਸ੍ਰੀ ਰਾਜਾ ਵੜਿੰਗ ਨੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਈਸੜੂ ਦੇ ਜਗਬੀਰ ਸਿੰਘ ਨੂੰ ਉਸ ਦੇ ਨਵੇਂ ਹੌਂਡਾ ਐਕਟਿਵਾ ਅਤੇ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਸ਼ਹਿਰ ਦੇ ਅਵਿਨਾਸ਼ ਗੋਇਲ ਨੂੰ ਉਸ ਦੀ ਕਾਰ ਦੀ ਆਰ.ਸੀ. ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਕਿਸੇ ਵੀ ਸ਼ਿਕਾਇਤ ਜਾਂ ਸੁਝਾਅ ਲਈ ਉਨ੍ਹਾਂ ਦੇ ਨਿੱਜੀ ਵੱਟਸਐਪ ਨੰਬਰ 94784-54701 &lsquoਤੇ ਬੇਝਿਜਕ ਸਾਂਝੀ ਕਰਨ। ਟਰਾਂਸਪੋਰਟ ਵਿਭਾਗ ਨਾਲ ਸਬੰਧਤ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਜ਼ਿਲ੍ਹਾ ਪੱਧਰ &lsquoਤੇ &ldquoਵਿਸ਼ੇਸ਼ ਮੇਲੇ&rdquo ਲਾਉਣ ਦਾ ਸੁਝਾਅ ਦਿੰਦਿਆਂ ਸ੍ਰੀ ਰਾਜਾ ਵੜਿੰਗ ਨੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਠਾ &ldquoਵਿਸ਼ੇਸ਼ ਮੇਲਾ&rdquo ਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ &lsquoਤੇ ਇੱਕ ਦਿਨਾ &ldquoਵਿਸ਼ੇਸ਼ ਮੇਲੇ&rdquo ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਵੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।