image caption:

15 ਨੂੰ ਨਹੀਂ 16 ਅਕਤੂਬਰ ਨੂੰ ਫੂਕੇ ਜਾਣਗੇ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ : ਕਿਸਾਨ ਮੋਰਚਾ

 ਚੰਡੀਗੜ੍ਹ: ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਦੀ ਜਾਣਕਾਰੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜੋ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ 15 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੁਤਲੇ ਫੂਕਣ ਦਾ ਫੈਸਲਾ ਕੀਤਾ ਗਿਆ ਸੀ, ਹੁਣ ਉਸ ਵਾਪਸ ਲਿਆ ਗਿਆ ਹੈ। ਅਤੇ ਹੁਣ 16 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੁਤਲੇ ਸਾੜੇ ਜਾਣਗੇ।

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇੱਕ ਨਿੱਜੀ ਅਖਬਾਰ ਵੱਲੋਂ 15 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੁਤਲੇ ਸਾੜਨ ਨੂੰ ਹਿੰਦੂ-ਸਿੱਖ ਦਾ ਰੰਗ ਦਿੱਤਾ ਗਿਆ ਹੈ। ਜਿਸ ਕਰਕੇ ਸੰਯੁਕਤ ਕਿਸਾਨ ਮੋਰਚੇ ਨੇ 15 ਅਕਤੂਬਰ ਦੀ ਬਜਾਏ 16 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੁਤਲੇ ਫੂਕਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀਂ ਪਹਚਾਉਣਾ ਚਾਹੁੰਦੇ। ਇਸ ਲਈ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਧਰਮ ਦਾ ਅੰਦੋਲਨ ਨਹੀਂ ਹੈ ਇਹ ਇੱਕ ਕਿਸਾਨਾਂ ਦਾ ਅੰਦੋਲਨ ਹੈ, ਪਰ ਕਈ ਸਰਕਾਰ ਦੇ ਪੱਖੀ ਟੀਵੀ ਚੈਨਲ ਤੇ ਅਖਬਾਰ ਇਸ ਨੂੰ ਕਿਸੇ ਨਾ ਕਿਸੇ ਤਰ੍ਹਾਂ ਖ਼ਤਮ ਕਰਨ ਲਈ ਹਰ ਤਰੀਕੇ ਦੀ ਕੋਸ਼ਿਸ਼ ਕਰ ਰਹੇ ਹਨ।