image caption:

ਪੰਜਾਬ ਦਾ ਖਜ਼ਾਨਾ ਖਾਲੀ ਹੋਣ ਦੇ ਬਾਵਜੂਦ ਮੁੱਖ ਮੰਤਰੀ ਚੰਨੀ ਨੇ ਮੰਤਰੀਆਂ ਲਈ ਖਰੀਦੀਆਂ 4.25 ਕਰੋੜ ਦੀਆਂ ਨਵੀਆਂ ਗੱਡੀਆਂ

 ਚਰਨਜੀਤ ਸਿੰਘ ਚੰਨੀ ਜਦੋਂ ਮੁੱਖ ਮੰਤਰੀ ਬਣੇ ਸਨ ਉਦੋਂ ਉਨ੍ਹਾਂ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਮ ਆਦਮੀ ਦੀ ਸਰਕਾਰ ਹੋਵੇਗੀ ਤੇ ਜੋ ਵੀ ਕੰਮ ਕੀਤਾ ਜਾਵੇਗਾ ਉਹ ਆਮ ਲੋਕਾਂ ਲਈ ਹੀ ਕੀਤਾ ਜਾਵੇਗਾ ਤੇ ਆਮ ਲੋਕਾਂ ਲਈ ਹੋਵੇਗਾ। ਸੂਬੇ &lsquoਤੇ ਵਾਧੂ ਵਿੱਤੀ ਬੋਝ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਪਰ ਇਨ੍ਹਾਂ ਦਾਅਵਿਆਂ ਦੇ ਬਿਲਕੁਲ ਉਲਟ ਮੰਤਰੀਆਂ ਦੇ ਸੈਰ-ਸਪਾਟਿਆਂ ਲਈ ਲਗਜ਼ਰੀ ਗੱਡੀਆਂ ਖਰੀਦ ਕੇ ਵਾਧੂ ਬੋਝ ਪਾਇਆ ਜਾ ਰਿਹਾ ਹੈ।

ਪੰਜਾਬ ਭਾਵੇਂ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ ਪਰ ਮੰਤਰੀਆਂ ਦੇ ਐਸ਼ੋ-ਆਰਾਮ ਵਿਚ ਕੋਈ ਕਮੀ ਨਾ ਰਹਿ ਜਾਵੇ, ਇਸ ਦਾ ਪੂਰਾ ਇੰਤਜ਼ਾਮ ਕਰਨ ਵਿਚ ਚੰਨੀ ਸਰਕਾਰ ਲੱਗੀ ਹੋਈ ਹੈ। ਉਂਝ ਤਾਂ ਸਰਕਾਰ ਕੋਲ ਸਿਰਫ ਪੰਜ ਮਹੀਨੇ ਹੀ ਬਚੇ ਹਨ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਤਰੀਆਂ ਲਈ ਕਰੋੜਾਂ ਰੁਪਏ ਖਰਚ ਕੇ ਨਵੀਆਂ ਗੱਡੀਆਂ ਦਾ ਇੰਤਜ਼ਾਮ ਕਰ ਰਹੇ ਹਨ। ਚੰਨੀ ਨੇ 4.25 ਕਰੋੜ ਰੁਪਏ ਖਰਚ ਕੇ 26 ਨਵੀਆਂ ਇਨੋਵਾ ਗੱਡੀਆਂ ਖਰੀਦੀਆਂ ਹਨ। ਮੋਹਾਰੀ ਆਰ. ਟੀ. ਓ. ਦਫਤਰ ਵਿਚ ਇਨ੍ਹਾਂ ਨਵੀਆਂ ਗੱਡੀਆਂ ਦਾ ਰਜਿਸਟ੍ਰੇਸ਼ਨ ਵੀ ਸ਼ੁਰੂ ਹੋ ਗਿਆ ਹੈ।