image caption:

ਸੀਜੇਐੇੱਮ ਕੋਰਟ ਨੇ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ

 ਲਖੀਮਪੁਰ ਖੀਰੀ (ਯੂਪੀ): ਸੀਜੇਐੇੱਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੇ ਉਸ ਦੇ ਕਥਿਤ ਸਾਥੀ ਆਸ਼ੀਸ਼ ਪਾਂਡੇ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਜਦੋਂਕਿ ਇਸੇ ਕੇਸ ਵਿੱਚ ਦੋ ਹੋਰ ਵਿਅਕਤੀਆਂ ਅੰਕਿਤ ਦਾਸ ਤੇ ਲਤੀਫ਼ ਉਰਫ ਕਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਨੂੰ 14 ਦਿਨਾਂ ਦੇ ਨਿਆਂਇਕ ਰਿਮਾਂਡ &rsquoਤੇ ਭੇਜ ਦਿੱਤਾ ਗਿਆ ਹੈ। ਇਸ ਕੇਸ ਵਿੱਚ ਹੁੁਣ ਤੱਕ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸੀਨੀਅਰ ਪ੍ਰਾਸੀਕਿਊਸ਼ਨ ਅਧਿਕਾਰੀ ਐੱਸ.ਪੀ.ਯਾਦਵ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਆਸ਼ੀਸ਼ ਮਿਸ਼ਰਾ ਤੇ ਉਸ ਦੇ ਕਥਿਤ ਸਾਥੀ ਆਸ਼ੀਸ਼ ਪਾਂਡੇ ਨੇ ਬੁੱਧਵਾਰ ਨੂੰ ਜ਼ਮਾਨਤ ਅਰਜ਼ੀ ਦਾਖ਼ਲ ਕੀਤੀ ਸੀ, ਜਿਸ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਚਿੰਤਾ ਰਾਮ ਨੇ ਰੱਦ ਕਰ ਦਿੱਤਾ। ਆਸ਼ੀਸ਼ ਮਿਸ਼ਰਾ ਨੂੰ 12 ਘੰਟਿਆਂ ਦੀ ਪੁੱਛਗਿੱਛ ਮਗਰੋਂ 9 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਮੰਗਲਵਾਰ ਨੂੰ ਕੋਰਟ ਨੇ ਮਿਸ਼ਰਾ ਨੂੰ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ &rsquoਤੇ ਭੇਜ ਦਿੱਤਾ। ਕੇਸ ਦਾ ਇਕ ਹੋਰ ਮੁਲਜ਼ਮ ਸ਼ੇਖਰ ਭਾਰਤੀ ਵੀ ਇਸ ਵੇਲੇ ਤਿੰਨ ਦਿਨਾ ਪੁਲੀਸ ਰਿਮਾਂਡ &rsquoਤੇ ਹੈ। ਪੁਲੀਸ ਹੁਣ ਤੱਕ ਇਸ ਮਾਮਲੇ ਵਿੱਚ ਛੇ ਵਿਅਕਤੀਆਂ- ਆਸ਼ੀਸ਼ ਮਿਸ਼ਰਾ, ਲਵਕੁਸ਼, ਆਸ਼ੀਸ਼ ਪਾਂਡੇ, ਭਾਰਤੀ, ਅੰਕਿਤ ਤੇ ਕਾਲੇ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।